ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ 'ਚ ਵਿਸਾਖੀ ਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਮਹੰਤ ਪਿ੍ਤਪਾਲ ਸਿੰਘ ਅਤੇ ਸੰਤ ਅਜੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਵੱਖ-ਵੱਖ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਮਹੰਤ ਪਿ੍ਤਪਾਲ ਸਿੰਘ ਸੇਵਾਪੰਥੀ ਨੇ ਸੰਗਤਾਂ ਨੂੰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਆ | ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਦੇ ਲੜ ਲੱਗ ਕੇ ਹੀ ਇਸ ਭਵਸਾਗਰ ਤੋਂ ਪਾਰ ਹੋਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਅੱਜ ਗੁਰੂ ਸਾਹਿਬਾਨ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲ ਕੇ ਹੀ ਜਾਤ-ਪਾਤ ਰਹਿਤ ਵਧੀਆ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |