29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜ਼ਿਲ੍ਹਾ ਭਾਜਪਾ ਨੇ ਪਾਰਟੀ ਦਫ਼ਤਰ 'ਚ ਅੰਬੇਡਕਰ ਦੀ ਜੈਅੰਤੀ ਮਨਾਈ <br/>

ਅਜੀਤ ਡੈਸਕ 15-04-2026
ਹੁਸ਼ਿਆਰਪੁਰ, 14 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਭਾਜਪਾ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਵਿਖੇ ਡਾ. ਭੀਮ ਰਾਓ ਅੰਬੇਦਕਰ ਦੀ ਜੈਅੰਤੀ ਮਨਾਈ ਗਈ | ਸਮਾਰੋਹ 'ਚ ਪਾਰਟੀ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਅਤੇ ਮੀਨੂ ਸੇਠੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪਾਰਟੀ ਵਰਕਰਾਂ ਨੇ ਅੰਬੇਦਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਵਿਚਾਰਾਂ ਨੂੰ ਜਨ ਜਨ ਤੱਕ ਪਹੁੰਚਾਉਣ ਦਾ ਸੰਕਲਪ ਲਿਆ | ਰਾਕੇਸ਼ ਸ਼ਰਮਾ ਨੇ ਕਿਹਾ ਕਿ ਅੰਬੇਦਕਰ ਨੇ ਹਰੇਕ ਵਿਅਕਤੀ ਨੂੰ ਇਨਸਾਫ਼ ਦਵਾਉਣ ਅਤੇ ਸਮਾਨਤਾ ਦਵਾਉਣ ਲਈ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੱਤਾ | ਉਨ੍ਹਾਂ ਕਿਹਾ ਕਿ ਭਾਰਤੀ ਰਾਸ਼ਟਰੀ ਕਾਂਗਰਸ ਨੇ ਲੰਬੇ ਸਮੇਂ ਤੱਕ ਬਾਬਾ ਸਾਹਿਬ ਦੇ ਯੋਗਦਾਨ ਨੂੰ ਅਣਗੋਲਿਆਂ ਕੀਤਾ ਅਤੇ ਉਨ੍ਹਾਂ ਨੂੰ ਉਹ ਸਨਮਾਨ ਨਹੀਂ ਦਿੱਤਾ ਜਿਸ ਦੇ ਉਹ ਅਸਲ 'ਚ ਹੱਕਦਾਰ ਸਨ | ਨਿਪੁੰਨ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬਾਬਾ ਸਾਹਿਹਬ ਦੇ ਸਨਮਾਨ 'ਚ ਇਤਿਹਾਸਕ ਕੰਮ ਕੀਤੇ ਹਨ | ਸਰਕਾਰ ਨੇ ਦਲਿਤ ਸਮਾਜ ਦੇ ਵਿਕਾਸ ਲਈ ਅਨੇਕਾਂ ਯੋਜਨਾਵਾਂ ਲਾਗੂ ਕੀਤੀਆਂ ਹਨ | ਇਸ ਮੌਕੇ ਬਿਦੁਸਾਰ ਸ਼ੁਕਲਾ, ਸੁਰੇਸ਼ ਬਾਟੀਆ, ਜਤਿੰਦਰ ਸਿੰਘ ਸੈਣੀ, ਜਸਵੀਰ ਸਿੰਘ, ਭਾਰਤ ਭੂਸ਼ਣ ਵਰਮਾ, ਅਸ਼ਵਨੀ ਗੈਂਦ, ਚਿੰਟੂ ਹੰਸ, ਪ੍ਰੇਮ ਬਜਾਜ, ਅਕਸ਼ੇ ਵਸ਼ਿਸ਼ਟ, ਮੀਨਨਾ ਸੂਦ, ਅਰਚਨਾ ਵਰਮਾ, ਅੰਜਨਾ ਸ਼ਰਮਾ ਤੇ ਅਭਿਸ਼ੇਕ ਕਪੂਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਦਯਾਨੰਦ ਆਦਰਸ਼ ਵਿਦਿਆਲਿਆ ਦਾ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਗੁਰਦੁਆਰਾ ਮਿੱਠਾ ਟਿਵਾਣਾ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।