29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਦਯਾਨੰਦ ਆਦਰਸ਼ ਵਿਦਿਆਲਿਆ ਦਾ ਦਾ ਨਤੀਜਾ 100 ਫ਼ੀਸਦੀ ਰਿਹਾ <br/>

ਅਜੀਤ ਡੈਸਕ 15-04-2026
ਦਸੂਹਾ, 14 ਅਪ੍ਰੈਲ (ਕੌਸ਼ਲ)–ਦਯਾਨੰਦ ਆਦਰਸ਼ ਵਿਦਿਆਲਯ ਦਸੂਹਾ ਦਾ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸੌ ਫੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਉੱਤਮ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਨਤੀਜੇ ਅਨੁਸਾਰ ਵਿਦਿਆਰਥਣ ਪਿ੍ਆ ਨੇ 96 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਕਿਰਨਦੀਪ ਕੌਰ ਨੇ 94 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਮਨਜੋਤ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਉਪਲਬਧੀ 'ਤੇ ਸਕੂਲ ਦੇ ਮੈਨੇਜਰ ਰਾਕੇਸ਼ ਬੱਸੀ, ਪ੍ਰਧਾਨ ਚੈਨ ਸਿੰਘ ਅਤੇ ਸੈਕਟਰੀ ਐਡਵੋਕੇਟ ਪੁਨੀਤ ਬੱਸੀ ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਪ੍ਰਤੀਕ ਹਨ ਅਤੇ ਭਵਿੱਖ ਵਿੱਚ ਵੀ ਸਕੂਲ ਇਸੇ ਤਰ੍ਹਾਂ ਸ਼ਾਨਦਾਰ ਨਤੀਜੇ ਪ੍ਰਾਪਤ ਕਰਦਾ ਰਹੇਗਾ |
14ਐਮਯੂਕੇ07


ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਵਿਸਾਖੀ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਜ਼ਿਲ੍ਹਾ ਭਾਜਪਾ ਨੇ ਪਾਰਟੀ ਦਫ਼ਤਰ 'ਚ ਅੰਬੇਡਕਰ ਦੀ ਜੈਅੰਤੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।