29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਵਿਸਾਖੀ ਸੰਬੰਧੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 15-04-2026
ਅੱਡਾ ਸਰਾਂ, 14 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵਿਖੇ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਵਿਸਾਖੀ ਦਾ ਦਿਹਾੜਾ ਬੜੇ ਉਤਸ਼ਾਹ ਤੇ ਸਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਜਿੱਥੇ ਵਿਦਿਆਰਥੀਆਂ ਨੇ ਲੋਕ ਨਾਚ ਰਾਹੀਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ, ਉੱਥੇ ਹੀ ਜੱਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਆਧਾਰਿਤ ਇਕ ਭਾਵੁਕ ਨਾਟਕ ਰਾਹੀਂ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਜੋਸ਼ੀਲੀਆਂ ਕਵਿਤਾਵਾਂ ਪੜ੍ਹੀਆਂ ਅਤੇ ਭਾਸ਼ਣਾਂ ਰਾਹੀਂ ਕਿਸਾਨੀ ਜੀਵਨ ਵਿਚ ਵਿਸਾਖੀ ਦੀ ਅਹਿਮੀਅਤ ਅਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਇਤਿਹਾਸ ਬਾਰੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਇਹ ਤਿਉਹਾਰ ਸਾਡੀ ਫ਼ਸਲ ਅਤੇ ਵਿਰਸੇ ਨਾਲ ਜੁੜਿਆ ਹੋਇਆ ਹੈ | ਪਿ੍ੰਸੀਪਲ ਹਰਜੀਤ ਸਿੰਘ ਨੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਵੰਨਗੀਆਂ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਸੱਭਿਆਚਾਰ ਅਤੇ ਇਤਿਹਾਸਕ ਜੜ੍ਹਾਂ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ ਅਤੇ ਸਮੂਹ ਵਿਦਿਆਰਥੀਆਂ ਨੂੰ ਵਿਸਾਖੀ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਸਮੂਹ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਤੇ ਡਾ. ਅੰਬੇਡਕਰ ਜੈਅੰਤੀ ਮਨਾਈ <br/> ਅਗਲੀ ਖ਼ਬਰ ਦਯਾਨੰਦ ਆਦਰਸ਼ ਵਿਦਿਆਲਿਆ ਦਾ ਦਾ ਨਤੀਜਾ 100 ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।