29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਤੇ ਡਾ. ਅੰਬੇਡਕਰ ਜੈਅੰਤੀ ਮਨਾਈ <br/>

ਅਜੀਤ ਡੈਸਕ 15-04-2026
ਅੱਡਾ ਸਰਾਂ, 14 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਵਿਸਾਖੀ ਦੇ ਤਿਉਹਾਰ ਦੇ ਨਾਲ-ਨਾਲ ਡਾ. ਬੀ.ਆਰ. ਅੰਬੇਡਕਰ ਜੈਅੰਤੀ ਨੂੰ ਬੜੇ ਹੀ ਉਤਸ਼ਾਹ ਅਤੇ ਸਤਿਕਾਰ ਦੀ ਭਾਵਨਾ ਨਾਲ ਮਨਾਇਆ ਗਿਆ | ਇਹ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ, ਨੀਰੂ ਮੁਲਤਾਨੀ ਅਤੇ ਪਿ੍ੰਸੀਪਲ ਪੂਜਾ ਪਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤਾ ਗਿਆ | ਸਕੂਲ ਦਾ ਕੈਂਪਸ ਉਸ ਵੇਲੇ ਜੀਵੰਤ ਹੋ ਗਿਆ ਜਦੋਂ ਸਾਰੀਆਂ ਕਲਾਸਾਂ ਦੇ ਵਿਦਿਆਰਥੀ ਪੀਲੇ ਰੰਗ ਦੇ ਪਹਿਰਾਵੇ ਵਿਚ ਸਕੂਲ ਪਹੁੰਚੇ, ਜੋ ਖ਼ੁਸ਼ਹਾਲੀ ਅਤੇ ਸਮਿ੍ੱਧੀ ਦਾ ਪ੍ਰਤੀਕ ਹੈ | ਇਸ ਮੌਕੇ ਕਰਵਾਏ ਗਏ ਓਪਨ ਡੀ.ਜੇ. ਸੈਸ਼ਨ ਨੇ ਖ਼ਾਸ ਆਕਰਸ਼ਣ ਦਾ ਕੇਂਦਰ ਬਣਿਆ, ਜਿਸ ਵਿਚ ਵਿਦਿਆਰਥੀਆਂ ਨੂੰ ਨੱਚਣ ਅਤੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਨ ਦਾ ਮੌਕਾ ਮਿਲਿਆ | ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ 'ਚ ਪਿ੍ੰਸੀਪਲ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਵਿਦਿਆਰਥੀਆਂ ਨੇ ਉਨ੍ਹਾਂ ਦੀ ਜ਼ਿੰਦਗੀ, ਉਪਲਬਧੀਆਂ ਅਤੇ ਸਮਾਨਤਾ, ਨਿਆਂ ਅਤੇ ਸਿੱਖਿਆ ਲਈ ਉਨ੍ਹਾਂ ਦੇ ਸੰਦੇਸ਼ 'ਤੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ | ਇਸ ਮੌਕੇ ਸਕੂਲ ਦੀਆਂ ਕੋਆਰਡੀਨੇਟਰ ਵਨੀਤਾ ਬਲੌਰਿਆ, ਸੁਜਾਤਾ ਛਾਬੜਾ, ਅਮਨੀਤ ਸੈਣੀ, ਅਮਨਪ੍ਰੀਤ ਕੌਰ ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ |

ਪਿਛਲੀ ਖ਼ਬਰ ਕੈਂਬਰਿਜ ਸਕੂਲ ਦਸੂਹਾ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਵਿਸਾਖੀ ਸੰਬੰਧੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।