29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕੈਂਬਰਿਜ ਸਕੂਲ ਦਸੂਹਾ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 15-04-2026
ਦਸੂਹਾ, 14 ਅਪ੍ਰੈਲ (ਭੁੱਲਰ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ,ਜਿਸ ਵਿਚ ਵਿਦਿਆਰਥੀਆਂ ਨੂੰ ਵਿਸਾਖੀ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਨੂੰ ਦੱਸਿਆ ਗਿਆ ਕਿ ਵਿਸਾਖੀ ਦੇ ਤਿਉਹਾਰ ਦੀ ਸ਼ੁਰੂਆਤ ਪੰਜਾਬ ਤੋਂ ਹੋਈ ਅਤੇ ਇਹ ਹਾੜੀ ਦੀ ਫ਼ਸਲ ਦੀ ਕਟਾਈ ਦੀ ਸ਼ੁਰੂਆਤ ਦਾ ਪ੍ਰਤੀਕ ਹੈ | ਇਸ ਦਿਨ ਖੇਤਾਂ ਵਿਚ ਕਣਕ, ਤਿਲ਼ ਅਤੇ ਗੰਨੇ ਦੀ ਫ਼ਸਲ ਦੀ ਕਟਾਈ ਸ਼ੁਰੂ ਹੁੰਦੀ ਹੈ ਅਤੇ ਵਿਦਿਆਰਥੀਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਵਿਚ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਇਸ ਪਾਵਨ ਮੌਕੇ ਵਿਦਿਆਰਥੀਆਂ ਨੇ ਲੋਕ-ਨਾਚ ਪੇਸ਼ ਕੀਤੇ, ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਪੰਜਾਬ ਦੇ ਸਭਿਆਚਾਰ ਅਤੇ ਪਰੰਪਰਾਵਾਂ ਨਾਲ਼ ਜਾਣ-ਪਛਾਣ ਦਾ ਮੌਕਾ ਮਿਲਿਆ | ਰੰਗ-ਬਰੰਗੇ ਪਹਿਰਾਵਿਆਂ ਵਿਚ ਸੱਜੇ ਵਿਦਿਆਰਥੀਆਂ ਦਾ ਉਤਸ਼ਾਹ ਦੇਖਣਯੋਗ ਸੀ, ਜਿਸ ਨੂੰ ਦੇਖ ਕੇ ਹੋਰ ਵਿਦਿਆਰਥੀ ਵੀ ਬਹੁਤ ਖ਼ੁਸ਼ ਹੋਏ | ਇਸ ਤੋਂ ਬਾਅਦ ਜਮਾਤਾਂ ਵਿਚ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀਆਂ ਨੇ ਅਧਿਆਪਕਾਂ ਦੇ ਮਾਰਗ ਦਰਸ਼ਨ ਹੇਠ ਸਭ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਉਨ੍ਹਾਂ ਦੇ ਚਿਹਰਿਆਂ ਤੇ ਖ਼ੁਸ਼ੀ ਅਤੇ ਉਤਸ਼ਾਹ ਸਾਫ਼ ਦਿਖਾਈ ਦੇ ਰਿਹਾ ਸੀ | ਉਤਸਵ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਮਠਿਆਈ ਵਜੋਂ ਮਿੱਠੇ ਚਾਵਲ ਵੰਡੇ ਗਏ | ਸਕੂਲ ਦੀ ਪਿ੍ੰਸੀਪਲ ਅੰਜੂ ਧਵਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸਾਖੀ ਸਿਰਫ਼ ਇੱਕ ਤਿਉਹਾਰ ਹੀ ਨਹੀਂ, ਸਗੋਂ ਮਿਹਨਤ, ਏਕਤਾ ਅਤੇ ਨਵੀਂ ਸ਼ੁਰੂਆਤ ਦਾ ਪ੍ਰਤੀਕ ਹੈ | ਇਹ ਸਾਨੂੰ ਸਿਖਾਉਂਦਾ ਹੈ ਕਿ ਮਿਹਨਤ ਦਾ ਫਲ ਹਮੇਸ਼ਾ ਮਿੱਠਾ ਹੁੰਦਾ ਹੈ | ਜਿਸ ਤਰ੍ਹਾਂ ਕਿਸਾਨ ਆਪਣੀ ਮਿਹਨਤ ਨਾਲ਼ ਫ਼ਸਲ ਉਗਾਉਂਦਾ ਹੈ, ਉਸੇ ਤਰ੍ਹਾਂ ਤੁਹਾਨੂੰ ਸਭ ਨੂੰ ਵੀ ਆਪਣੇ ਜੀਵਨ ਵਿਚ ਸਫਲਤਾ ਪ੍ਰਾਪਤ ਕਰਨ ਲਈ ਲਗਾਤਾਰ ਕੋਸ਼ਿਸ਼ ਕਰਨੀ ਚਾਹੀਦੀ ਹੈ | ਇਸ ਮੌਕੇ ਸਕੂਲ ਦੀ ਪ੍ਰਾਇਮਰੀ ਹੈੱਡ ਸ਼ੌਰਬਰੀ ਘੋਸ਼ ਨੇ ਵੀ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ | ਇਸ ਮੌਕੇ ਵਾਸਲ ਐਜੂਕੇਸ਼ਨ ਦੇ ਪ੍ਰਧਾਨ ਕੇ.ਕੇ.ਵਾਸਲ, ਚੇਅਰਮੈਨ ਸੰਜੀਵ ਕੁਮਾਰ ਵਾਸਲ, ਵਾਇਸ ਪੈ੍ਰਜ਼ੀਡੈਂਟ ਈਨਾ ਵਾਸਲ, ਸੀ.ਈ.ਓ. ਰਾਘਵ ਵਾਸਲ ਅਤੇ ਡਾਇਰੈਕਟਰ ਅਦਿਤੀ ਵਾਸਲ ਨੇ ਸਾਰੇ ਬੱਚਿਆਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |


ਪਿਛਲੀ ਖ਼ਬਰ ਬਿਰਲਾ ਓਪਨ ਮਾਈਾਡਜ਼ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਤੇ ਡਾ. ਅੰਬੇਡਕਰ ਜੈਅੰਤੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।