ਮੁਕੇਰੀਆਂ, 14 ਅਪ੍ਰੈਲ (ਰਾਮਗੜ੍ਹੀਆ)-ਬੀਬੀ ਜਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਸਭਿਆਚਾਰਕ ਅਤੇ ਤਿਉਹਾਰ ਨੂੰ ਦਰਸਾਉਂਦੇ ਹੋਏ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਜਿਸ ਵਿਚ ਬਹੁਤ ਸਾਰੇ ਵਿਦਿਆਰਥੀਆਂ ਵਲੋਂ ਵਿਸਾਖੀ ਦੇ ਮੇਲੇ ਦੀਆਂ ਕਵਿਤਾਵਾਂ ਅਤੇ ਨਾਚ ਪੇਸ਼ ਕੀਤੇ | ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਵਿਸਾਖੀ ਦਾ ਮੇਲਾ ਕਿਵੇਂ ਸਾਡੇ, ਲੋਕਾਂ ਨੂੰ ਵਿਰਸੇ ਨਾਲ ਜੋੜਦਾ ਹੈ | ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਗੋਬਿੰਦ ਸਿੰਗ ਜੀ ਨੇ ਅੱਜ ਦੇ ਦਿਨ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਉਨ੍ਹਾਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇਹ ਮੇਲੇ ਤੇ ਆਪਣਾ ਵਿਰਸਾ ਸੰਭਾਲ ਕੇ ਰੱਖਣਾ ਚਾਹੀਦਾ ਹੈ | ਇਸ ਮੌਕੇ ਸਾਰਾ ਸਕੂਲ ਸਟਾਫ਼ ਮੌਜੂਦ ਸੀ |