ਐਮਾ ਮਾਂਗਟ, 14 ਅਪ੍ਰੈਲ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਧਨੋਆ ਵਿਖੇ ਭੇਲਾ ਬਿਰਾਦਰੀ ਦੇ ਜਠੇਰਿਆਂ ਦਾ ਮੇਲਾ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਪਵਿੱਤਰ ਯਾਦ ਵਿਚ ਸਾਲਾਨਾ ਵਿਸ਼ਾਲ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਨੇ ਪਹੁੰਚ ਕੇ ਹਾਜ਼ਰ ਹੋ ਕੇ ਜਠੇਰਿਆਂ ਦੇ ਸਥਾਨ 'ਤੇ ਮੱਥਾ ਟੇਕ ਕੇ ਆਪਣੇ ਵੱਡੇ ਵਡੇਰਿਆਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਦੌਰਾਨ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਭਾਈ ਅਮਨ ਸਿੰਘ, ਪਰਮਜੀਤ ਕੌਰ, ਭਾਈ ਸ਼ਮਸ਼ੇਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਬਲਕਾਰ ਸਿੰਘ, ਭਾਈ ਤਾਰਾ ਸਿੰਘ, ਭਾਈ ਗੁਰਬਚਨ ਸਿੰਘ, ਬਲਵੀਰ ਸਿੰਘ ਆਦਿ ਰਾਗੀ-ਢਾਡੀ ਜਥਿਆਂ ਅਤੇ ਕਥਾਵਾਚਕਾਂ ਨੇ ਹਾਜ਼ਰੀ ਲਗਵਾਈ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਆਪਣੇ ਕੀਰਤਨ ਕੱਥਾ ਨਾਲ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਅਸਥਾਨਾਂ ਤੋਂ ਪਹੁੰਚੀ ਸੰਗਤ ਦਾ ਸਿਰੋਪਾਉ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਉਪਰੰਤ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਮਾਸਟਰ ਨਿਰਮਲ ਸਿੰਘ, ਲਖਵਿੰਦਰ ਸਿੰਘ ਧਨੋਆ, ਮੈਨੇਜਰ ਹਰੀ ਸਿੰਘ, ਦਵਿੰਦਰ ਪਾਲ ਸਿੰਘ ਸਾਬਕਾ ਸਰਪੰਚ, ਜਗੀਰ ਸਿੰਘ ਗਰਮੇਲ ਸਿੰਘ, ਕਮਲਜੀਤ ਸਿੰਘ ,ਦਲਜੀਤ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਰਵੇਲ ਸਿੰਘ, ਤਰਸੇਮ ਸਿੰਘ, ਹਰਦੀਪ ਸਿੰਘ, ਰਾਮ ਸਿੰਘ, ਐਡਵੋਕੇਟ ਏਕਮ ਪਾਲ ਸਿੰਘ, ਫ਼ਕੀਰ ਸਿੰਘ, ਮਾਸਟਰ ਸਤਪਾਲ ਸਿੰਘ, ਸਰਬਜੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |