ਹੁਸ਼ਿਆਰਪੁਰ, 14 ਅਪ੍ਰੈਲ (ਹਰਪ੍ਰੀਤ ਕੌਰ)-ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਵਲੋਂ 'ਬਾਬਾ ਸਾਹਿਬ ਦੇ ਆਦਰਸ਼ ਅਤੇ ਅੱਜ ਦੀ ਸਿਆਸਤ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਰਾਸ਼ਟਰਪਤੀ ਅਵਾਰਡ ਵਿਜੇਤਾ ਡਾ. ਧਰਮਪਾਲ ਸਾਹਿਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਅਤੇ ਬਾਬਾ ਸਾਹਿਬ ਦੇ ਸਮਾਨਤਾ, ਨਿਆਂ ਅਤੇ ਸੰਵਿਧਾਨਕ ਮੁੱਲਾਂ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ | ਸਾਧੂ ਆਸ਼ਰਮ ਦੀ ਸਾਬਕਾ ਕੇਅਰ ਪਰਸਨ ਰੀਤੂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਸਮਾਜਿਕ ਬਦਲਾਅ ਵਿਚ ਬਾਬਾ ਸਾਹਿਬ ਦੇ ਯੋਗਦਾਨ ਨੂੰ ਯਾਦ ਕੀਤਾ | ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਕਿਹਾ ਕਿ ਅੱਜ ਦੀ ਸਿਆਸਤ ਵਿੱਚ ਬਾਬਾ ਸਾਹਿਬ ਦੇ ਆਦਰਸ਼ਾਂ ਨੂੰ ਅਪਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਨੇ ਪਾਰਟੀ ਵਲੋਂ ਸਮਾਜਿਕ ਨਿਆਂ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਵੀ ਦਿੱਤੀ | ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੇਅਰ ਪ੍ਰੇਮ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਸ਼ਮਸ਼ੇਰ ਭਾਰਤਵਾਜ ਨੇ ਬਾਬਾ ਸਾਹਿਬ ਦੇ ਜੀਵਨ ਸੰਘਰਸ਼ ਅਤੇ ਉਨ੍ਹਾਂ ਦੇ ਦਿਖਾਏ ਰਸਤੇ 'ਤੇ ਚੱਲਣ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਸੰਤੋਖ ਸਿੰਘ ਅÏਜਲਾ, ਬਿਕਰਮਜੀਤ ਸਿੰਘ ਕਲਸੀ, ਨਰਿੰਦਰ ਸਿੰਘ, ਨੀਤੀ ਤਲਵਾੜ, ਸੰਜੀਵ ਥਾਪਰ, ਭੁਪਿੰਦਰ ਸਿੰਘ, ਮਨੀਸ਼ ਆਦੀਆ, ਸਾਹਿਲ ਆਦੀਆ, ਬਲਵੀਰ ਸਿੰਘ, ਪ੍ਰਵੀਨ ਸੈਣੀ, ਕਿ੍ਸ਼ਨਾ ਥਾਪਰ, ਵਰੁਣ ਮੌਂਟੀ ਆਦੀਆ, ਕਮਲਜੀਤ ਸਿੰਘ, ਲਵਲੀ ਭਲਵਾਨ ਤੇ ਹਰਮੇਸ਼ ਸਾਹਿਲ ਆਦਿ ਮੌਜੂਦ ਸਨ |