29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੀ. ਐੱਚ. ਸੀ. ਚੱਕੋਵਾਲ 'ਚ ਵਿਸ਼ਵ ਸਿਹਤ ਦਿਵਸ ਮਨਾਇਆ <br/>

ਅਜੀਤ ਡੈਸਕ 15-04-2026
ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਅਤੇ ਪੀ. ਐੱਚ. ਸੀ. ਚੱਕੋਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਅਗਵਾਈ 'ਚ ਪੀ. ਐੱਚ. ਸੀ. ਚੱਕੋਵਾਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਜਾਗਰੂਕ ਕਰਨਾ ਹੈ | ਸਿਹਤ ਵਿਭਾਗ ਦਾ ਮੁੱਖ ਟੀਚਾ ਹੈ ਕਿ ਲੋਕਾਂ ਨੂੰ ਬਿਮਾਰੀ ਹੋਣ ਦੇ ਕਾਰਨਾਂ ਤੋਂ ਜਾਣੂ ਕਰਵਾਉਣਾ ਹੈ ਤਾਂ ਕਿ ਲੋਕ ਸਿਹਤਮੰਦ ਜੀਵਨ ਬਤੀਤ ਕਰਨ | ਉਨ੍ਹਾਂ ਕਿਹਾ ਕਿ ਆਪਣੀ ਜੀਵਨ ਸ਼ੈਲੀ ਵਿਚ ਬਦਲਾਅ ਲਿਆ ਕੇ ਅਸੀਂ ਤੰਦਰੁਸਤ ਜੀਵਨ ਜੀਅ ਸਕਦੇ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਤੰਦਰੁਸਤ ਰੱਖਣ ਲਈ ਵਿਗਿਆਨਕ ਸੋਚ ਰੱਖਦੇ ਹੋਏ ਵਾਤਾਵਰਨ ਨੂੰ ਸੰਭਾਲਣਾ ਚਾਹੀਦਾ ਹੈ | ਇਸ ਮੌਕੇ ਹਰਦੀਪ ਸਿੰਘ ਬੀ. ਈ. ਈ. ਨੇ ਦੱਸਿਆ ਕਿ ਅੱਜ ਕੱਲ੍ਹ ਐੱਚ. ਪੀ. ਵੀ. ਵੈਕਸੀਨ ਬਾਰੇ ਗਲਤ ਅਫ਼ਵਾਹਾਂ ਸੋਸ਼ਲ ਮੀਡੀਆ ਤੇ ਫੈਲਾਈਆਂ ਜਾ ਰਹੀਆਂ ਹਨ | ਇਸ ਕਾਰਨ ਕਈ ਲੋਕ ਬੱਚੀਆਂ ਨੂੰ ਟੀਕੇ ਲਗਵਾਉਣ ਤੋਂ ਡਰ ਰਹੇ ਹਨ | ਲੋਕਾਂ ਨੂੰ ਬਿਨਾ ਘਬਰਾਏ ਇਹ ਐੱਚ. ਪੀ. ਵੀ. ਟੀਕਾ ਬੱਚੀਆਂ ਦੇ ਲਗਵਾਉਣਾ ਚਾਹੀਦਾ ਹੈ | ਇਸ ਮੌਕੇ ਕਮਲਜੀਤ ਕੌਰ, ਬਲਵੀਰ ਕੌਰ, ਰੇਖਾ ਰਾਣੀ, ਕਮਲੇਸ਼ ਦੇਵੀ, ਜਸਵਿੰਦਰ ਕੌਰ ਤੇ ਬਲਜੀਤ ਸੈਣੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਕਿਸਾਨ ਸੈੱਲ ਵਲੋਂ ਭਰਵੀਂ ਮੀਟਿੰਗ <br/> ਅਗਲੀ ਖ਼ਬਰ ਬਲਵਿੰਦਰ ਨਗਦੀਪੁਰੀ ਦੇ ਗੀਤ 'ਮੁੰਡਾ ਜੀਭ ਥੱਲੇ ਗੋਲੀ ਰੱਖਦਾ' ਦਾ ਪੋਸਟਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।