29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਕਾਂਗਰਸ ਕਿਸਾਨ ਸੈੱਲ ਵਲੋਂ ਭਰਵੀਂ ਮੀਟਿੰਗ <br/>

ਅਜੀਤ ਡੈਸਕ 15-04-2026
ਹਾਜੀਪੁਰ, 14 ਅਪ੍ਰੈਲ (ਪੁਨੀਤ ਭਾਰਦਵਾਜ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਬੂਥ ਪੱਧਰ 'ਤੇ ਆਪਣੀ ਸੰਗਠਨਾਤਮਕ ਮਜ਼ਬੂਤੀ ਵਧਾਉਣ ਲਈ ਕਦਮ ਤੇਜ਼ ਕਰ ਦਿੱਤੇ ਗਏ ਹਨ | ਇਸ ਸਿਲਸਿਲੇ ਵਿਚ ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ਇਕ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ ਇਲਾਕੇ ਦੇ ਕਾਂਗਰਸੀ ਆਗੂਆਂ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਨੇ ਹਾਜ਼ਰੀ ਭਰੀ | ਮੀਟਿੰਗ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ ਉੱਤੇ ਹੋਰ ਮਜ਼ਬੂਤ ਕਰਨ ਲਈ ਰਣ ਨੀਤੀਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਕਾਰਕੁਨਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਾਂਗਰਸ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਇਲਾਕੇ ਦੇ ਵਿਕਾਸ ਲਈ ਆਧੁਨਿਕ ਖੇਡ ਸਟੇਡੀਅਮ ਅਤੇ ਸਰਕਾਰੀ ਕਾਲਜ ਦੀ ਸਥਾਪਨਾ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਸੁਵਿਧਾਵਾਂ ਨੌਜਵਾਨਾਂ ਦੇ ਭਵਿੱਖ ਲਈ ਬਹੁਤ ਜ਼ਰੂਰੀ ਹਨ ਅਤੇ ਕਾਂਗਰਸ ਦੀ ਸਰਕਾਰ ਆਉਣ ਤੇ ਇਨ੍ਹਾਂ ਮੰਗਾਂ ਦੀ ਤੁਰੰਤ ਪੂਰਤੀ ਲਈ ਯਤਨ ਕੀਤੇ ਜਾਣਗੇ | ਅੰਤ ਵਿਚ ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਾਥ ਦੇਣ ਅਤੇ ਵਿਕਾਸ ਦੇ ਰਾਹ ਨੂੰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਮੀਟਿੰਗ ਵਿਚ ਵਿਜੇ ਥਾਪਰ, ਸ਼ਾਮ ਸਿੰਘ ਕੁੱਲੀਆਂ ਲੁਬਾਣਾ, ਡਾ. ਸਤਿੰਦਰ ਸਿੰਘ ਖਿਜ਼ਰਪੁਰ, ਪਰਮਵੀਰ ਸਿੰਘ ਢਾਡੇਕਟਵਾਲ, ਸਰਪੰਚ ਪ੍ਰੀਤਮ ਸਿੰਘ ਬੇਲਾ ਸਰਿਆਣਾ, ਸਾਈਾ ਹਾਜੀ ਮੀਆਂ, ਊਸ਼ਾ ਦੇਵੀ, ਬੀਬੀ ਸੈਦੋ, ਗਿਆਨ ਸਿੰਘ, ਰੂਪ ਸਿੰਘ, ਅਜਾਇਬ ਸਿੰਘ, ਜੱਗਾ ਸਿੰਘ, ਬਾਬਾ ਰਾਮ ਦਾਸ, ਸਾਬਕਾ ਸਰਪੰਚ ਜਟਮਲ ਸਿੰਘ, ਯਾਕੂਬ ਮਸੀਹ, ਟਹਿਣਾ ਮਸੀਹ ਸਮੇਤ ਵੱਡੀ ਗਿਣਤੀ ਕਾਂਗਰਸੀ ਕਾਰਕੁਨ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਛਾਂਗਲਾ ਦੀ ਪੰਚਾਇਤ ਨੂੰ ਵਿਕਾਸ ਲਈ ਗਰਾਂਟ ਭੇਟ <br/> ਅਗਲੀ ਖ਼ਬਰ ਪੀ. ਐੱਚ. ਸੀ. ਚੱਕੋਵਾਲ 'ਚ ਵਿਸ਼ਵ ਸਿਹਤ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।