ਹੁਸ਼ਿਆਰਪੁਰ, 14 ਅਪ੍ਰੈਲ (ਹਰਪ੍ਰੀਤ ਕੌਰ)-ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਵੱਖ-ਵੱਖ ਗੁਰਦੁਆਰਿਆਂ 'ਚ ਧਾਰਮਿਕ ਸਮਾਗਮ ਹੋਏ | ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰਦੁਆਰਾ ਮਿੱਠਾ ਟਿਵਾਣਾ, ਟਿੱਬਾ ਸਾਹਿਬ ਆਦਿ ਗੁਰਦੁਆਰਿਆਂ 'ਚ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ | ਗੁਰੂ ਦਾ ਲੰਗਰ ਅਤੁੱਟ ਵਰਤਿਆ | ਸ਼ਹਿਰ ਵਿਚ ਵੀ ਥਾਂ-ਥਾਂ 'ਤੇ ਲੰਗਰ ਲਗਾਏ ਗਏ |