ਦਸੂਹਾ, 14 ਅਪ੍ਰੈਲ (ਕੌਸ਼ਲ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਪਬਲਿਕ ਸਕੂਲ ਦਸੂਹਾ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਸੈਸ਼ਨ 2025-26 ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿਚੋਂ ਸਿਮਰਜੀਤ ਕੌਰ ਨੇ 97.16 ਫ਼ੀਸਦੀ ਨੰਬਰ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ, ਮਾਨਵੀ ਨੇ 95.83 ਫ਼ੀਸਦੀ ਨੰਬਰ ਲੈ ਕੇ ਦੂਸਰਾ ਅਤੇ ਤਰਨਪ੍ਰੀਤ ਕੌਰ ਨੇ 95.16 ਫ਼ੀਸਦੀ ਨੰਬਰ ਲੈ ਕੇ ਤੀਸਰਾ ਸਥਾਨ, ਰਮਨਪ੍ਰੀਤ ਕੌਰ ਨੇ 94.5 ਫ਼ੀਸਦੀ ਨੰਬਰ ਲੈ ਕੇ ਚੌਥਾ ਸਥਾਨ, ਅੰਜਲੀ ਬੱਧਨ ਨੇ 91.33 ਫ਼ੀਸਦੀ ਨੰਬਰ ਲੈ ਕੇ ਪੰਜਵਾਂ ਸਥਾਨ ਪ੍ਰਾਪਤ ਕਰਕੇ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸੰਸਥਾ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰ ਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਡਿਪਟੀ ਮੈਨੇਜਰ ਦੀਪ ਗਗਨ ਸਿੰਘ ਗਿੱਲ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਸਕੂਲ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ, ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |