29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਐੱਸ. ਪੀ. ਐੱਨ. ਐੱਸ. ਐੱਸ. ਕੇ. ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 15-04-2026
ਮੁਕੇਰੀਆਂ, 14 ਅਪ੍ਰੈਲ (ਰਾਮਗੜ੍ਹੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਸਵਾਮੀ ਪ੍ਰੇਮਾਨੰਦ ਪਬਲਿਕ ਸਕੂਲ ਦੀ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਜੋ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਕੂਲ ਦੀ ਵਚਨਬੱਧਤਾ ਨੂੰ ਦੱਸਦਾ ਹੈ | ਇਸ ਸਬੰਧ ਵਿਚ ਪਿ੍ੰਸੀਪਲ ਪਿ੍ਆ ਠਾਕੁਰ ਨੇ ਕਿਹਾ ਕਿ ਇਸ ਪ੍ਰੀਖਿਆ ਵਿਚ ਸਕੂਲ ਦੇ 52 ਵਿਦਿਆਰਥੀ ਸ਼ਾਮਿਲ ਹੋਏ ਅਤੇ ਉਹ ਸਾਰੇ ਹੀ ਪਾਸ ਵੀ ਹੋਏ | ਜਿਨ੍ਹਾਂ ਵਿਚ ਜਾਨਵੀ ਨੇ 90.5% ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਮਨ ਨੇ 90.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਅਸ਼ੀਸ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਵਾਈਸ ਚੇਅਰਮੈਨ ਅਜੀਤ ਨਾਰੰਗ ਨੇ ਇਸ ਸ਼ਾਨਦਾਰ ਸਫਲਤਾ ਲਈ ਵਿਦਿਆਰਥੀਆਂ, ਅਧਿਆਪਕਾ ਅਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਸਾਕਾਰਾਤਮਕ ਬਣੇ ਰਹਿਣਾ ਚਾਹੀਦਾ ਹੈ | ਸਕੂਲ ਦੀ ਪਿ੍ੰਸੀਪਲ ਪਿ੍ਆ ਠਾਕੁਰ ਨੇ ਵੀ ਹੋਣਹਾਰ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਪੁਲ ਪੁਖ਼ਤਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।