30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਰ ਮਾਰਸ਼ਲ ਕਾਨਵੈਂਟ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 15-04-2026
ਹਰਿਆਣਾ, 14 ਅਪ੍ਰੈਲ (ਹਰਮੇਲ ਸਿੰਘ ਖੱਖ)-ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਵਿਖੇ ਵਿਸਾਖੀ ਦਾ ਤਿਉਹਾਰ ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮਾਗਮ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਯਤਨਾਂ ਸਦਕਾ ਅਤੇ ਪਿ੍ੰਸੀਪਲ ਰਮਨ ਦੀਪ ਸਿੰਘ ਦੀ ਮੌਜੂਦਗੀ ਵਿਚ ਹੋਇਆ | ਸਮਾਗਮ ਦੌਰਾਨ ਸਕੂਲ ਦੇ ਛੋਟੇ ਵਿਦਿਆਰਥੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜ ਕੇ ਇੱਕ ਵਿਸ਼ੇਸ਼ ਤਰ੍ਹਾਂ ਦਾ ਰੰਗ ਪੇਸ਼ ਕੀਤਾ, ਜਿਸ ਵਿਚ ਕੁੜਤਾ-ਪਜਾਮਾ (ਮੁੰਡੇ) ਅਤੇ ਪੰਜਾਬੀ ਸੂਟ (ਕੁੜੀਆਂ) ਵਿਚ ਸਜੇ, ਬੱਚਿਆਂ ਨੇ ਗਿੱਧਾ ਅਤੇ ਭੰਗੜਾ ਪੇਸ਼ ਕੀਤੇ, ਜਿਸ ਨਾਲ ਮੌਜੂਦ ਸਾਰਿਆਂ ਦਾ ਦਿਲ ਮੋਹ ਲਿਆ | ਸਮਾਗਮ ਦੌਰਾਨ ਸਕੂਲ ਦੇ ਪ੍ਰਬੰਧਕੀ ਮੈਂਬਰ ਰਾਜਿੰਦਰ ਸਿੰਘ ਮਾਰਸ਼ਲ ਅਤੇ ਕੁਲਵੰਤ ਸਿੰਘ ਮਾਰਸ਼ਲ ਦੇ ਨਾਲ-ਨਾਲ ਸਕੂਲ ਦੇ ਪਿ੍ੰਸੀਪਲ ਰਮਨਦੀਪ ਸਿੰਘ, ਕੋਆਰਡੀਨੇਟਰ ਰਾਜੇਸ਼ ਕੁਮਾਰੀ ਅਤੇ ਹਰਦੀਪ ਕੌਰ ਅਤੇ ਸਟਾਫ਼ ਮੈਂਬਰ ਪ੍ਰੇਰਨਾ, ਮਮਤਾ ਰਾਣੀ, ਕੁਲਦੀਪ ਕੌਰ, ਸੁਖਦੀਪ ਕੌਰ, ਸੁਖਦੀਪ ਕੌਰ, ਹਰਵਿੰਦਰ ਕੌਰ, ਹਰਦੀਪ ਕੌਰ, ਹਰਵਿੰਦਰ ਸਿੰਘ, ਰਾਜੀਵ, ਰਮਨਦੀਪ ਕੌਰ, ਪਿ੍ਆ, ਲਵਨੀਤ ਕੌਰ, ਅੰਜਨਾ ਸ਼ਰਮਾ, ਦੀਕਸ਼ਾ, ਜਸਵਿੰਦਰ ਕੌਰ, ਕੁੰਜਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦਯਾਨੰਦ ਆਦਰਸ਼ ਵਿਦਿਆਲਿਆ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਪੁਲ ਪੁਖ਼ਤਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।