08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਦੀਪਕਰਮਨ ਨੇ ਦਸਵੀਂ ਦੀ ਪ੍ਰੀਖਿਆ ਵਿਚੋਂ 98.6 ਫ਼ੀਸਦੀ ਅੰਕ ਲੈ ਕੇ ਵਧਾਇਆ ਮਾਣ

ਅਜੀਤ ਡੈਸਕ 20-04-2026
ਤਲਵਾੜਾ, 19 ਅਪ੍ਰੈਲ (ਐੱਚ.ਐੱਸ.ਮਿੱਠੂ)- ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਕੈਂਬਰਿਜ ਇੰਟਰਨੈਸ਼ਨਲ ਸਕੂਲ, ਦਸੂਹਾ ਦੀ ਵਿਦਿਆਰਥਣ ਦੀਪਕਰਮਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਤਲਵਾੜਾ ਦੀ ਰਹਿਣ ਵਾਲੀ ਇਸ ਹੋਣਹਾਰ ਬੇਟੀ ਨੇ 98.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੀ ਅਕਾਦਮਿਕ ਕਾਬਲੀਅਤ ਦਾ ਪ੍ਰਤੱਖ ਸਬੂਤ ਦਿੱਤਾ | ਦੀਪਕਰਮਨ ਜੋਕਿ ਮਨਦੀਪ ਸਿੰਘ ਅਤੇ ਕਰੁਣਾ ਪਰਿਹਾਰ ਦੀ ਸਪੁੱਤਰੀ ਹੈ | ਆਪਣੀ ਇਸ ਵੱਡੀ ਪ੍ਰਾਪਤੀ ਦਾ ਸਿਹਰਾ ਉਸ ਨੇ ਆਪਣੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ ਹੈ | ਦੀਪਕਰਮਨ ਨੇ ਦੱਸਿਆ ਕਿ ਸਖ਼ਤ ਮਿਹਨਤ, ਨਿਰੰਤਰਤਾ ਅਤੇ ਟੀਚੇ ਪ੍ਰਤੀ ਲਗਨ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ | ਸਕੂਲ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਨੇ ਦੀਪਕਰਮਨ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਮਿਹਨਤੀ ਬੱਚੇ ਸਮਾਜ ਅਤੇ ਦੇਸ਼ ਦਾ ਸਰਮਾਇਆ ਹਨ | ਮਾਪਿਆਂ ਨੇ ਆਪਣੀ ਧੀ ਦੀ ਸਫਲਤਾ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਬੇਟੀਆਂ ਅੱਜ ਹਰ ਖੇਤਰ ਵਿਚ ਮੱਲ੍ਹਾਂ ਮਾਰ ਰਹੀਆਂ ਹਨ | ਇਸ ਮੌਕੇ ਮਾਤਾ ਸੁਰਿੰਦਰ ਕੌਰ, ਲਵਇੰਦਰ ਸਿੰਘ, ਜਸਵੰਤ ਕੌਰ, ਇਕਬਾਲ ਸਿੰਘ, ਅਰਸ਼ਦੀਪ ਸਿੰਘ ਅਤੇ ਸਿਮਰਨਜੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ ਸਰਕਾਰੀ ਸਕੂਲ ਡੱਫਰ 'ਚ ਕਲਾਸ ਰੂਮ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਨਿੱਕੂਚੱਕ 'ਚ ਢਿੱਲੀਆਂ ਬਿਜਲੀ ਦੀਆਂ ਤਾਰਾਂ ਕਾਰਨ ਵਾਪਰ ਸਕਦਾ ਹੈ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।