11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਹੋਈ

ਅਜੀਤ ਡੈਸਕ 20-04-2026
ਗੜ੍ਹਦੀਵਾਲਾ, 19 ਅਪ੍ਰੈਲ (ਚੱਗਰ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਗੜ੍ਹਦੀਵਾਲਾ ਵਿਖੇ ਹੋਈ ਜਿਸ ਵਿਚ ਅਕਾਲੀ ਦਲ ਦੇ ਸਕੱਤਰ ਜਨਰਲ ਇਕਬਾਲ ਸਿੰਘ ਜੌਹਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਪਾਰਟੀ ਦੀ ਮਜ਼ਬੂਤੀ ਅਤੇ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦੇ ਹੋਏ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਉੜਮੁੜ ਤੋਂ ਜਿਸ ਵੀ ਉਮੀਦਵਾਰ ਨੂੰ 2027 ਦੀਆਂ ਚੋਣਾਂ ਲਈ ਉਮੀਦਵਾਰ ਐਲਾਨਣਗੇ ਹਲਕੇ ਦੇ ਸਮੂਹ ਅਹੁਦੇਦਾਰ ਤੇ ਵਰਕਰ ਉਸ ਦੀ ਡਟ ਕੇ ਹਿਮਾਇਤ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਹਲਕੇ ਦੇ ਸਮੂਹ ਵਰਕਰਾਂ ਤੇ ਲੀਡਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਤਭੇਦ ਨੂੰ ਵੱਖਰੇ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਇਕ ਜੁੱਟ ਹੋਣ ਅਤੇ 2027 ਵਿਚ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਆਪਣਾ ਅਹਿਮ ਯੋਗਦਾਨ ਪਾਉਣ | ਇਸ ਮੌਕੇ ਮੈਨੇ. ਸ਼ਿਵਦੇਵ ਸਿੰਘ ਮਾਛੀਆਂ, ਸਿਮਰਜੀਤ ਸਿੰਘ ਅਟਵਾਲ, ਕਰਨ ਸਿੰਘ ਧੁੱਗਾ, ਕੁਲਦੀਪ ਸਿੰਘ ਲਾਡੀ ਬੁੱਟਰ, ਸਤਬੀਰ ਸਿੰਘ ਬੈਰਮਪੁਰ, ਜਸਵੀਰ ਸਿੰਘ ਖ਼ਿਆਲਾ, ਜਸਵੰਤ ਸਿੰਘ ਪੱਖੋਵਾਲ, ਸੁੱਖੀ ਬਡਿਆਲ, ਹਰਵਿੰਦਰ ਸਿੰਘ ਲੰਬੜ, ਹਰਵਿੰਦਰ ਸਿੰਘ ਸਮਰਾ, ਬਲਵੀਰ ਸਿੰਘ ਮਿਰਜ਼ਾਪੁਰ, ਦਿਲਬਾਗ ਸਿੰਘ ਬਾਹਗਾ, ਰਣਧੀਰ ਸਿੰਘ ਖੁਰਦਾ, ਮਨਜੀਤ ਕੌਰ ਚਠਿਆਲੀਆਂ, ਭਿੰਦੀ ਗੋਂਦਪੁਰ, ਅਮਰਜੀਤ ਸਿੰਘ, ਤਰਸੇਮ ਸਿੰਘ ਲਿਟਾਂ, ਦਲਜੀਤ ਸਿੰਘ ਲੰਬੜਦਾਰ, ਬਲਵਿੰਦਰ ਸਿੰਘ ਰੂਪੋਵਾਲ, ਰਾਜ ਕੁਮਾਰ ਅੱਲ੍ਹੜ ਪਿੰਡ, ਵਿਜੇ ਮੱਲੇਵਾਲ, ਮਨਦੀਪ ਸਿੰਘ ਤੋਂ ਇਲਾਵਾ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਨੇ ਕੀਰਤਨ ਦਰਬਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਡਾ. ਅੰਬੇਡਕਰ ਦੇ ਆਦਰਸ਼ਾਂ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣ ਦੀ ਲੋੜ-ਡਾ. ਰਵਜੋਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।