11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਹਰਸੀ ਪਿੰਡ ਵਿਚ ਸਕੂਲ ਦੀ ਨਵੀਂ ਇਮਾਰਤ ਦਾ ਲੈਂਟਰ ਪਾਇਆ

ਅਜੀਤ ਡੈਸਕ 20-04-2026
ਟਾਂਡਾ ਉੜਮੁੜ, 19 ਅਪ੍ਰੈਲ (ਭਗਵਾਨ ਸਿੰਘ ਸੈਣੀ)- ਸਕੂਲਾਂ ਦੀ ਹਾਲਤ ਸੁਧਾਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਗਾਤਾਰ ਵਿਕਾਸੀ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਬਲਾਕ ਟਾਂਡਾ ਅਧੀਨ ਪਿੰਡ ਹਰਸੀ ਵਿਚ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਦਾ ਲੈਂਟਰ ਪਾਇਆ ਗਿਆ | ਇਸ ਮੌਕੇ 'ਤੇ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਇਸ ਵਿਕਾਸ ਕਾਰਜ ਦਾ ਸਵਾਗਤ ਕੀਤਾ |
ਜਾਣਕਾਰੀ ਅਨੁਸਾਰ, ਇਸ ਨਵੀਂ ਇਮਾਰਤ ਦੇ ਤਿਆਰ ਹੋਣ ਨਾਲ ਸਕੂਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ | ਇਸ ਨਵੀਂ ਇਮਾਰਤ ਨਾਲ ਨਾ ਸਿਰਫ਼ ਸਿੱਖਿਆ ਦਾ ਮਾਹੌਲ ਸੁਧਰੇਗਾ, ਸਗੋਂ ਬੱਚਿਆਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਥਾਂ 'ਤੇ ਪੜ੍ਹਨ ਦਾ ਮੌਕਾ ਵੀ ਮਿਲੇਗਾ | ਪਿੰਡ ਵਾਸੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਉਪਰਾਲੇ ਕਾਬਿਲ-ਏ-ਤਾਰੀਫ਼ ਹਨ | ਉਨ੍ਹਾਂ ਕਿਹਾ ਕਿ ਜਿੱਥੇ ਵਧੀਆ ਇਮਾਰਤਾਂ ਅਤੇ ਆਧੁਨਿਕ ਸਹੂਲਤਾਂ ਸਿੱਖਿਆ ਦੇ ਮਿਆਰ ਨੂੰ ਉੱਚਾ ਕਰਨ ਵਿਚ ਮਦਦਗਾਰ ਸਾਬਤ ਹੋਣਗੀਆਂ, ਉੱਥੇ ਹੀ ਵਿਦਿਆਰਥੀਆਂ ਦੇ ਜੀਵਨ ਪੱਧਰ ਵਿਚ ਵੀ ਸੁਧਾਰ ਆਵੇਗਾ | ਉਨ੍ਹਾਂ ਹੋਰ ਕਿਹਾ ਕਿ ਪਿੰਡਾਂ ਵਿਚ ਇਸ ਤਰ੍ਹਾਂ ਦੇ ਵਿਕਾਸੀ ਕੰਮ ਬਹੁਤ ਜ਼ਰੂਰੀ ਹਨ, ਕਿਉਂਕਿ ਇਨ੍ਹਾਂ ਨਾਲ ਪਿਛੜੇ ਇਲਾਕਿਆਂ ਵਿਚ ਵੀ ਸਿੱਖਿਆ ਨੂੰ ਨਵੀਂ ਦਿਸ਼ਾ ਮਿਲਦੀ ਹੈ | ਅਖੀਰ ਵਿਚ ਪਿੰਡ ਵਾਸੀਆਂ ਨੇ ਸਰਕਾਰ ਤੋਂ ਉਮੀਦ ਜਤਾਈ ਕਿ ਇਸ ਤਰ੍ਹਾਂ ਦੇ ਵਿਕਾਸੀ ਕੰਮ ਅੱਗੇ ਵੀ ਜਾਰੀ ਰਹਿਣਗੇ ਤਾਂ ਜੋ ਹਰ ਪਿੰਡ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਕੌਰ ਸੈਣੀ, ਲਵਦੀਪ ਸਿੰਘ ਸੰਮਤੀ ਮੈਂਬਰ, ਸਰਪੰਚ ਰਸ਼ਪਾਲ ਸਿੰਘ, ਮੈਂਬਰ ਪੰਚਾਇਤ ਜਗਜੀਤ ਸਿੰਘ, ਜਗਦੀਪ ਸਿੰਘ, ਸੁਖਬੀਰ ਸਿੰਘ ਅਮਰਜੋਤ ਕੌਰ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਰਾਣਾ, ਸਕੂਲ ਦੇ ਹੈੱਡ ਟੀਚਰ ਰਮਨਦੀਪ ਸਿੰਘ, ਸਤਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਮਹਾਨ ਸਾਲਾਨਾ ਸਮਾਗਮ 9 ਮਈ ਨੂੰ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦਸੂਹਾ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਸੂਚੀ 'ਚ ਹਾਸਿਲ ਕੀਤਾ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।