20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਦਾਣਾ ਮੰਡੀ ਹਾਜੀਪੁਰ ਦਾ ਦੌਰਾ

ਅਜੀਤ ਡੈਸਕ 21-04-2026
ਹਾਜੀਪੁਰ, 20 ਅਪੈ੍ਰਲ (ਜੋਗਿੰਦਰ ਸਿੰਘ)-ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਦਾਣਾ ਮੰਡੀ ਹਾਜੀਪੁਰ ਦਾ ਦੌਰਾ ਕੀਤਾ ਗਿਆ ਤੇ ਕਿਸਾਨਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ | ਉਨ੍ਹਾਂ ਕਿਹਾ ਕਿ ਦਾਣਾ ਮੰਡੀ ਹਾਜੀਪੁਰ ਵਿਚ 17 ਤਾਰੀਖ਼ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ ਪਰ ਚੁਕਾਈ ਨਾ ਹੋਣ ਕਰਕੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਪਰ ਅਜੇ ਤੀਕ ਕਿਸਾਨਾਂ ਨੂੰ ਕੋਈ ਵੀ ਅਦਾਇਗੀ ਨਹੀਂ ਹੋਈ ਹੈ | ਮੈਡਮ ਇੰਦੂ ਬਾਲਾ ਨੇ ਕਿਹਾ ਕਿ ਕਿਸਾਨਾਂ ਦੀ ਖੱਜਲ ਖ਼ੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਮੰਡੀ ਵਿਚ ਪੀਣ ਵਾਲੇ ਪਾਣੀ ਲਈ ਪੱਕਾ ਬੋਰ ਅਤੇ ਇਕ ਵੱਡੀ ਸ਼ੈੱਡ ਦਾ ਨਿਰਮਾਣ ਹੋਣਾ ਚਾਹੀਦਾ ਹੈ ਜਿਸ 'ਤੇ ਮੈਡਮ ਇੰਦੂ ਬਾਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਦਾਣਾ ਮੰਡੀ ਹਾਜੀਪੁਰ ਵਿਚ ਇਕ ਵੱਡੀ ਸ਼ੈੱਡ ਦਾ ਨਿਰਮਾਣ ਦੇ ਨਾਲ-ਨਾਲ ਪਾਣੀ ਦਾ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਕੇਂਦਰ ਸਰਕਾਰ ਪਾਸੋਂ ਵੀ ਮੰਗ ਕੀਤੀ ਕਿ ਬੇਮੌਸਮੀ ਮੀਂਹ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾਵੇ | ਇਸ ਮੌਕੇ ਵਰਿੰਦਰ ਆੜ੍ਹਤੀ, ਕੁਮਾਰ ਬੱਬੂ, ਸੁਧੀਰ ਠਾਕੁਰ ਸੰਧਵਾਲ, ਕਪਿਲ ਹਾਜੀਪੁਰ, ਰਜਨੀਸ਼ ਮਿਨਹਾਸ, ਲਖਵਿੰਦਰ ਪਾਲ ਸਿੰਘ ਪੰਚ, ਕਰਨ ਕੁਮਾਰ ਹਾਜੀਪੁਰ, ਕਿਸਾਨ ਮਨਜੀਤ ਸਿੰਘ, ਰਵਿੰਦਰ ਸਿੰਘ, ਕਸ਼ਮੀਰ ਸਿੰਘ, ਜਰਨੈਲ ਸਿੰਘ, ਪ੍ਰਵੀਨ ਕੁਮਾਰ, ਆੜ੍ਹਤੀ ਸੁਰਿੰਦਰ ਵਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟਰਾਲੀ ਮਾਮਲੇ 'ਚ ਗਾਇਕ ਵਲੋਂ ਭੱਦੀ ਸ਼ਬਦਾਵਲੀ ਖ਼ਿਲਾਫ਼ ਪੈੱ੍ਰਸ ਕਾਨਫ਼ਰੰਸ, ਕਾਰਵਾਈ ਦੀ ਮੰਗ ਤੇ ਸੰਘਰਸ਼ ਦੀ ਚੇਤਾਵਨੀ ਅਗਲੀ ਖ਼ਬਰ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਬਣਾਉਣਾ ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ ਪ੍ਰੋ. ਜੀ. ਐੱਸ. ਮੁਲਤਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।