ਟਾਂਡਾ ਉੜਮੁੜ, 20 ਅਪ੍ਰੈਲ (ਭਗਵਾਨ ਸਿੰਘ ਸੈਣੀ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਵਿਚ ਟਰਾਲੀ ਮਾਮਲੇ ਨੂੰ ਲੈ ਕੇ ਵਿਵਾਦ ਹੋਰ ਤੇਜ਼ ਹੋ ਗਿਆ ਜਦੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਜ਼ੈਲਦਾਰ ਇਨੋਵੇਸ਼ਨ ਦੇ ਐੱਮ. ਡੀ. ਮਲਕੀਤ ਸਿੰਘ ਸਮੇਤ ਕਈ ਕਿਸਾਨ ਆਗੂ ਮੌਜੂਦ ਰਹੇ | ਪੈੱ੍ਰਸਵਾਰਤਾ ਦੌਰਾਨ ਆਗੂਆਂ ਨੇ ਬੀਤੇ ਦਿਨ ਇਕ ਨਾਮੀ ਗਾਇਕ Tਬਾਗ਼ੀU ਵਲੋਂ ਸਟੇਜ 'ਤੇ ਗਾਏ ਗੀਤ 'ਚ ਵਰਤੀ ਗਈ ਭੱਦੀ ਸ਼ਬਦਾਵਲੀ 'ਤੇ ਕੜੀ ਨਾਰਾਜ਼ਗੀ ਜਤਾਈ | ਉਨ੍ਹਾਂ ਕਿਹਾ ਕਿ ਗੀਤ ਦੇ ਰਾਹੀਂ ਸਿੱਧਾ ਚੈਲੈਂਜ ਕੀਤਾ ਗਿਆ ਹੈ ਤੇ ਟਰਾਲੀਆਂ ਨਾਲ ਜੁੜੇ ਮਸਲਿਆਂ 'ਤੇ ਅਪਮਾਨਜਨਕ ਸ਼ਬਦ ਵਰਤੇ ਗਏ ਹਨ, ਜਿਸ ਨਾਲ ਕਿਸਾਨ ਵਰਗ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਪਰਮਜੀਤ ਸਿੰਘ ਭੁੱਲਾ ਨੇ ਤਿੱਖੇ ਲਹਿਜ਼ੇ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਗਾਇਕ ਵੱਲੋਂ ਵਰਤੀ ਗਈ ਭੱਦੀ ਸ਼ਬਦਾਵਲੀ ਲਈ ਜਲਦੀ ਮਾਫ਼ੀ ਨਾ ਮੰਗੀ ਗਈ ਤਾਂ ਉਸ ਨੰੂ ਉਸੇ ਹੀ ਅੰਦਾਜ਼ ਵਿਚ ਜਵਾਬ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਵਰਗ ਦੀ ਇੱਜ਼ਤ ਨਾਲ ਖੇਡਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਮਲਕੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਗਾਇਕ ਬਾਗ਼ੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪੱਖ ਨੂੰ ਇਨਸਾਫ਼ ਦਿਵਾਇਆ ਜਾਵੇ |ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਬਾਠ, ਜ਼ੈਲਦਾਰ ਇਨੋਵੇਸ਼ਨ ਦੇ ਐੱਮ.ਡੀ. ਮਲਕੀਤ ਸਿੰਘ, ਗਣੇਸ਼ਪੁਰੀਆ ਨੱਥੂਪੁਰ, ਹੀਰਾ ਮਿਰਜ਼ਾਪੁਰ ਅਤੇ ਹੋਰ ਵੀ ਕਿਸਾਨ ਆਗੂ ਅਤੇ ਸਮਰਥਕ ਵੱਡੀ ਗਿਣਤੀ ਵਿਚ ਮੌਜੂਦ ਸਨ |