ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 12,68,734 ਵੋਟਰ ਹਨ ਜਿਨ੍ਹਾਂ ਵਿਚੋਂ 10,65,313 (83.97 ਫੀਸਦੀ) ਵੋਟਰਾਂ ਦੀ ਮੈਪਿੰਗ ਬੀ.ਐੱਲ.ਓ. ਦੁਆਰਾ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਇਸ ਕਾਰਜ ਦੇ ਲਈ ਵਿਧਾਨ ਸਭਾ ਚੋਣ ਹਲਕਿਆਂ ਦੇ ਬੀ.ਐੱਲ.ਓ. ਘਰ-ਘਰ ਜਾ ਕੇ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ/ਮੈਪਿੰਗ ਕਰਨ ਲਈ ਵੈਰੀਫਿਕੇਸ਼ਨ ਕਰ ਰਹੇ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਇਸ ਕੰਮ ਵਿਚ ਸਹਿਯੋਗ ਦੇਣ ਅਤੇ ਵੋਟਰ ਮੈਪਿੰਗ ਦੌਰਾਨ ਬੀ.ਐਲ.ਓ ਨੂੰ ਜ਼ਰੂਰੀ ਦਸਤਾਵੇਜ ਅਤੇ ਜਾਣਕਾਰੀ ਉਪਲਬੱਧ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦਾ ਨਾਂਅ ਸਾਲ 2003 ਵਿਚ ਜਿਸ ਸਥਾਨ ਜਾਂ ਬੂਥ 'ਤੇ ਦਰਜ ਸੀ, ਉਸ ਸਬੰਧੀ ਆਪਣੀ ਵੋਟ ਦੇ ਵੇਰਵੇ ਮੌਜੂਦਾ ਬੀ.ਐੱਲ.ਓ. ਨੂੰ ਮੁਹੱਈਆ ਕਰਵਾਉਣ ਤਾਂ ਜੋ ਵੋਟਰ ਮੈਪਿੰਗ ਦਾ ਕੰਮ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਸਮੇਂ ਸਿਰ ਪੁਰਾ ਕੀਤਾ ਜਾ ਸਕੇ | ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਵਿਚ ਨਿਯੁਕਤ ਸਾਰੇ ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਅਤੇ ਸੁਪਰਵਾਈਜ਼ਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬੀ.ਐਲ.ਓ ਵੱਲੋਂ ਕੀਤੇ ਜਾ ਰਹੇ ਵੋਟਰ ਮੈਪਿੰਗ ਕੰਮ ਦਾ ਰੋਜ਼ਾਨਾ ਨਿਰੀਖਣ ਕਰਨ ਅਤੇ ਬੀ.ਐੱਲ.ਓ. ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ |