20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਨੈਸ਼ਨਲ ਹਾਈਵੇਅ ਅਥਾਰਿਟੀ ਦੀ ਲਾਪਰਵਾਹੀ ਬੇਨਕਾਬ, ਨਵੀਂ ਬਣੀ ਸੜਕ ਕੁਝ ਹੀ ਦਿਨਾਂ 'ਚ ਟੁੱਟਣ ਲੱਗੀ

ਅਜੀਤ ਡੈਸਕ 21-04-2026
ਟਾਂਡਾ ਉੜਮੁੜ, 20 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਤੋਂ ਹੁਸ਼ਿਆਰਪੁਰ ਜਾਣ ਵਾਲੀ ਅੱਡਾ ਸਰਾਂ ਤੱਕ ਸੜਕ ਜੋ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਕੁੱਝ ਦਿਨ ਹੀ ਪਹਿਲਾ ਤਿਆਰ ਕੀਤੀ ਗਈ ਸੀ, ਘਟੀਆ ਮੈਟੀਰੀਅਲ ਕਰਕੇ ਉਹ ਥਾਂ-ਥਾਂ ਤੋਂ ਟੁੱਟਣੀ ਸ਼ੁਰੂ ਹੋ ਚੁੱਕੀ ਹੈ | ਇਲਾਕੇ ਦੇ ਲੋਕਾਂ ਵਿਚ ਉਸ ਵੇਲੇ ਭਾਰੀ ਰੋਸ ਪੈਦਾ ਹੋ ਗਿਆ ਜਦੋਂ ਕੁੱਝ ਦਿਨ ਪਹਿਲਾਂ ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਤਿਆਰ ਕੀਤੀ ਗਈ ਸੜਕ ਥਾਂ-ਥਾਂ ਤੋਂ ਟੁੱਟਣ ਲੱਗ ਪਈ | ਸੜਕ ਉੱਪਰ ਖਿੱਲਰਿਆ ਹੋਇਆ ਮੈਟੀਰੀਅਲ ਜੋ ਕਿ ਨਾ ਸਿਰਫ਼ ਨਿਰਮਾਣ ਕੰਮ ਦੀ ਘੱਟ ਗੁਣਵੱਤਾ ਨੂੰ ਦਰਸਾਉਂਦਾ ਹੈ, ਸਗੋਂ ਹਾਦਸਿਆਂ ਦਾ ਵੀ ਵੱਡਾ ਖ਼ਤਰਾ ਬਣ ਚੁੱਕਾ ਹੈ | ਸਥਾਨਕ ਲੋਕਾਂ ਨੇ ਦੱਸਿਆ ਕਿ ਸੜਕ ਬਣਨ ਤੋਂ ਬਾਅਦ ਉਨ੍ਹਾਂ ਨੂੰ ਆਸ ਸੀ ਕਿ ਆਵਾਜਾਈ ਸੁਖਾਲੀ ਹੋਵੇਗੀ, ਪਰ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ | ਸੜਕ ਦੇ ਕਈ ਹਿੱਸਿਆਂ 'ਚ ਪਾਇਆ ਪ੍ਰੀਮਿਕਸ ਕਈ ਥਾਵਾਂ ਤੋਂ ਉੱਖੜ ਚੁੱਕਾ ਹੈ ਅਤੇ ਖੱਡੇ ਬਣ ਗਏ ਹਨ | ਇਸ ਕਾਰਨ ਦੋਪਹੀਆ ਵਾਹਨਾਂ ਤੇ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਕਿ ਸੜਕ ਦੇ ਨਿਰਮਾਣ ਦੌਰਾਨ ਮਿਆਰੀ ਸਮਗਰੀ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਨਾ ਹੀ ਕੰਮ ਦੀ ਢੰਗ ਨਾਲ ਨਿਗਰਾਨੀ ਕੀਤੀ ਗਈ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਤੁਰੰਤ ਮੁਰੰਮਤ ਨਾ ਕੀਤੀ ਗਈ ਤਾਂ ਵੱਡੇ ਹਾਦਸੇ ਹੋ ਸਕਦੇ ਹਨ | ਇਲਾਕਾ ਨਿਵਾਸੀਆਂ ਨੇ ਇਸ ਗੱਲ ਤੇ ਬੜੀ ਹੈਰਾਨੀ ਪ੍ਰਗਟਾਈ ਕਿ ਇਸ ਕੁੱਝ ਦਿਨ ਪਹਿਲਾਂ ਬਣੀ ਸੜਕ ਵੱਲ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਰਾਜਨੀਤਿਕ ਅਧਿਕਾਰੀ ਦੀ ਨਜ਼ਰ ਨਹੀਂ ਪਈ |
ਪਿਛਲੀ ਖ਼ਬਰ ਫੂਡ ਸੇਫਟੀ ਟੀਮ ਨੇ ਵੱਖ-ਵੱਖ ਸਥਾਨਾਂ 'ਤੇ ਮਠਿਆਈ ਨਿਰਮਾਤਾਵਾਂ ਲਈ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਚੋਰਾਂ ਨੇ ਟਰਾਂਸਫ਼ਾਰਮਰ ਦਾ ਸਾਮਾਨ ਤੇ ਤੇਲ ਕੀਤਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।