20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਡੀ. ਏ. ਵੀ. ਸਕੂਲ 'ਚ ਨਵੇਂ ਸੈਸ਼ਨ 2026–27 ਮੌਕੇ ਹਵਨਯੱਗ ਕਰਵਾਇਆ

ਅਜੀਤ ਡੈਸਕ 21-04-2026
ਦਸੂਹਾ, 20 ਅਪ੍ਰੈਲ (ਭੁੱਲਰ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਚ ਨਵੇਂ ਸੈਸ਼ਨ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਉਪਰੰਤ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਪਿ੍ੰਸੀਪਲ ਸਵਤੰਤਰ ਕੁਮਾਰ ਚੋਪੜਾ, ਮੈਨੇਜਰ ਵਿਜੇ ਕੁਮਾਰ ਬੱਸੀ ਸੀਨੀਅਰ ਐਡਵੋਕੇਟ, ਸੈਕਟਰੀ ਉਂਕਾਰ ਰਲਹਨ, ਰਾਮ ਰਤਨ ਸ਼ਰਮਾ, ਡਾਕਟਰ ਰੂਪ ਲਾਲ ਤੇ ਵਿਧੀ ਸ਼ਰਮਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਨਵੇਂ ਸੈਸ਼ਨ ਵਿਚ ਨਵੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਨੇਜਰ ਵਿਜੇ ਕੁਮਾਰ ਬੱਸੀ ਸੀਨੀਅਰ ਐਡਵੋਕੇਟ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਆਉਣ ਵਾਲੇ ਕੱਲ੍ਹ ਲਈ ਸਾਡੇ ਦੇਸ਼ ਦਾ ਭਵਿੱਖ ਹਨ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਬੱਚਿਆਂ ਨੂੰ ਆਪਣੇ ਜੀਵਨ ਵਿਚ ਕਠਿਨ ਮਿਹਨਤ ਨਾਲ ਪੜ੍ਹਾਈ ਕਰਕੇ ਆਪਣਾ ਭਵਿੱਖ ਸੁਰੱਖਿਅਤ ਕਰਨ ਲਈ ਪ੍ਰੇਰਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਾਜੇਸ਼ ਗੁਪਤਾ ਨੇ ਵੀ ਬੱਚਿਆਂ ਨੂੰ ਸਕੂਲ ਦੇ ਪਿਛੋਕੜ ਅਤੇ ਉਚ ਆਦਰਸ਼ਾਂ ਬਾਰੇ ਜਾਣਕਾਰੀ ਦਿੱਤੀ | ਸਭ ਨੇ ਸਕੂਲ ਦੀ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਤਾਂ ਜੋ ਸਕੂਲ ਮੈਨੇਜਿੰਗ ਕਮੇਟੀ ਦੇ ਅਸ਼ੀਰਵਾਦ ਤੇ ਦੇਖ-ਰੇਖ ਹੇਠ ਨਿਰੰਤਰ ਤਰੱਕੀ ਕਰਦਾ ਰਹੇ | ਇਸ ਮੌਕੇ ਕੁਲਦੀਪ ਕੁਮਾਰ, ਸੁਮਿਤ ਚੋਪੜਾ, ਜਸਵੀਰ ਸਿੰਘ ਸ਼ਾਸਤਰੀ, ਗੁਰਜਿੰਦਰ ਪਾਲ, ਧਰਮਿੰਦਰ ਸਿੰਘ, ਸੂਰਜ ਕੁਮਾਰ, ਸਤਜੀਤ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ ਤੇ ਹਰਪ੍ਰੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਬ੍ਰਾਹਮਣ ਸਭਾ ਮੁਕੇਰੀਆਂ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੀ ਜੈਅੰਤੀ ਸਬੰਧੀ ਸਮਾਗਮ ਅਗਲੀ ਖ਼ਬਰ ਕਹਾਣੀਕਾਰ ਲਾਲ ਸਿੰਘ ਦਸੂਹਾ ਯਾਦਗਾਰੀ ਮੰਚ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।