20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਡੀ. ਏ. ਵੀ. ਕਾਲਜ ਦੀਆਂ ਵਿਦਿਆਰਥਣ ਨੇ ਮੈਰਿਟ ਸੂਚੀ 'ਚ ਤੀਜਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 21-04-2026
ਦਸੂਹਾ, 20 ਅਪ੍ਰੈਲ (ਭੁੱਲਰ)-ਡੀ. ਏ. ਵੀ. ਕਾਲਜ ਦਸੂਹਾ ਦੇ ਐੱਮ.ਐੱਸਸੀ. (ਕੈਮਿਸਟਰੀ) ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥਣ ਪਲਕ ਨੇ 83.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਚਮਕਾਇਆ ਹੈ | ਇਸੇ ਤਰ੍ਹਾਂ ਅੰਸ਼ਿਕਾ ਡਡਵਾਲ ਨੇ 81.4 ਫ਼ੀਸਦੀ ਅੰਕਾਂ ਨਾਲ ਜ਼ਿਲ੍ਹੇ ਭਰ ਵਿਚੋਂ ਤੀਜੀ ਪੁਜ਼ੀਸ਼ਨ, ਕਿ੍ਤਿਕਾ ਨੇ 77 ਫ਼ੀਸਦੀ ਅੰਕਾਂ ਨਾਲ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਕਾਲਜ ਪਿ੍ੰਸੀਪਲ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਨੇ ਇਸ ਸ਼ਾਨਦਾਰ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਸਦਕਾ ਹੀ ਅਜਿਹੇ ਨਤੀਜੇ ਸੰਭਵ ਹੋ ਸਕੇ ਹਨ | ਇਸ ਸਫਲਤਾ ਦਾ ਸਿਹਰਾ ਕੈਮਿਸਟਰੀ ਵਿਭਾਗ ਦੇ ਸਿਰ ਜਾਂਦਾ ਹੈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਬਿਹਤਰੀਨ ਮਾਰਗ ਦਰਸ਼ਨ ਦਿੱਤਾ ਤੇ ਦਿਨ-ਰਾਤ ਮਿਹਨਤ ਕਰਵਾਈ |
ਪਿਛਲੀ ਖ਼ਬਰ ਦੇਸ ਰਾਜ ਸਿੰਘ ਧੁੱਗਾ ਦਾ ਸੀਨੀ: ਮੀਤ ਪ੍ਰਧਾਨ ਐੱਸ. ਸੀ. ਵਿੰਗ ਬਣਨ 'ਤੇ ਸਨਮਾਨ ਅਗਲੀ ਖ਼ਬਰ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜ਼ਾ ਸੌ ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।