20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਦੇਸ ਰਾਜ ਸਿੰਘ ਧੁੱਗਾ ਦਾ ਸੀਨੀ: ਮੀਤ ਪ੍ਰਧਾਨ ਐੱਸ. ਸੀ. ਵਿੰਗ ਬਣਨ 'ਤੇ ਸਨਮਾਨ

ਅਜੀਤ ਡੈਸਕ 21-04-2026
ਹਰਿਆਣਾ, 20 ਅਪ੍ਰੈਲ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ ਰਾਜ ਧੁੱਗਾ ਸਾਬਕਾ ਮੁੱਖ ਸੰਸਦੀ ਸਕੱਤਰ ਨੂੰ ਐੱਸ. ਸੀ. ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਨ ਉੱਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਨੀਲਾ ਨਲੋਆ ਦੀ ਅਗਵਾਈ 'ਚ ਪਿੰਡ ਨੀਲਾ ਨਲੋਆ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਮਰਜੀਤ ਸਿੰਘ ਨੀਲਾ ਨਲੋਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ ਰਾਜ ਸਿੰਘ ਧੁੱਗਾ ਨੂੰ ਐੱਸ.ਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਸ. ਧੁੱਗਾ ਨੇ ਕਿਹਾ ਕਿ ਉਸ ਪਾਰਟੀ ਨੇ ਜੋ ਜ਼ਿੰਮੇਵਾਰੀ ਦਿੱਤੀ ਉਸ ਨੂੰ ਪੂਰੀ ਇਮਾਨਦਾਰੀ ਨਾਲ ਅਤੇ ਵਫ਼ਾਦਾਰੀ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ 2027 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਮੌਕੇ ਅਮਰਜੀਤ ਸਿੰਘ ਨੀਲਾ ਨਲੋਆ, ਪਰਮਜੀਤ ਸਿੰਘ ਬੈਂਸ, ਪੰਜਾਬ ਸਿੰਘ, ਸਾਬਕਾ ਸਰਪੰਚ, ਜਸਵਿੰਦਰ ਸਿੰਘ ਪੋਲੀ, ਦਲਜੀਤ ਸਿੰਘ ਨੰਗਲ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ 'ਵਰਸਿਟੀ ਦੇ ਖੇਤਰੀ ਸੈਂਟਰ ਦੇ ਵਿਦਿਆਰਥੀਆਂ ਵਲੋਂ ਜੀ. ਏ. ਟੀ. ਈ. 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੀਆਂ ਵਿਦਿਆਰਥਣ ਨੇ ਮੈਰਿਟ ਸੂਚੀ 'ਚ ਤੀਜਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।