20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਦਇਆਵੰਤੀ ਮੈਮੋਰੀਅਲ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਨੌਰ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 21-04-2026
ਭੰਗਾਲਾ, 20 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਦਇਆਵੰਤੀ ਮੈਮੋਰੀਅਲ ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਨੌਰ ਦਾ ਨਤੀਜਾ ਰਿਹਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰ. ਗੁਲਸ਼ਨ ਰਿਸ਼ੀਰਾਜ ਨੇ ਦੱਸਿਆ ਕਿ ਸਾਡੇ ਹੋਣਹਾਰ ਵਿਦਿਆਰਥੀ ਸ਼ਿਵਮ ਕੁਮਾਰ ਪੁੱਤਰ ਸੁਭਾਸ਼ ਕੁਮਾਰ ਪਿੰਡ ਚੱਕ ਕਲਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਇਮਤਿਹਾਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੂਰੇ ਪੰਜਾਬ ਵਿਚੋਂ 12ਵਾਂ ਸਥਾਨ ਹਾਸਲ ਕੀਤਾ ਹੈ | ਸ਼ਿਵਮ ਕੁਮਾਰ ਨੇ 98 ਫ਼ੀਸਦੀ, ਅਭਿਜੋਤ ਸਿੰਘ ਨੇ 96 ਫ਼ੀਸਦੀ, ਦੂਜਾ ਲਕਸ਼ ਵਿਰਤੀ ਅਤੇ ਤਰਨਜੋਤ ਕੌਰ ਨੇ 95 ਫ਼ੀਸਦੀ ਅੰਕ ਹਾਸਲ ਕਰਕੇ ਤੀਸਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ 13 ਵਿਦਿਆਰਧੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਵਿਦਿਆਰਥੀਆਂ ਨੇ ਸਿਰਫ ਆਪਣੇ ਮਾਂ ਬਾਪ ਦਾ ਨਾਂਅ ਰੌਸ਼ਨ ਨਹੀਂ ਕੀਤਾ ਹੈ ਸਗੋਂ ਪੁਰੇ ਇਲਾਕੇ ਦਾ ਵੀ ਮਾਣ ਵਧਾਇਆ ਹੈ | ਇਨ੍ਹਾਂ ਬੱਚਿਆਂ ਦੀ ਕਾਮਯਾਬੀ ਪਿੱਛੇ ਉਨ੍ਹਾਂ ਦੀ ਲੱਗਣ, ਮਿਹਨਤ ਅਤੇ ਅਧਿਆਪਕਾਂ ਦਾ ਸਮਰਪਿਤ ਰਹਿਨੁਮਾਣੀ ਦਾ ਵੱਡਾ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀ ਨਿਤਿਨ ਅਤੇ ਕਮੋਲਦੀਪ ਕੌਰ 93 ਫ਼ੀਸਦੀ, ਰਿਤਿਕਾ, ਰਵਨੂਰ ਅਤੇ ਬੰਸ਼ਕਾ 92 ਫ਼ੀਸਦੀ, ਲਿਤਿਕਾ 91 ਫ਼ੀਸਦੀ, ਰਾਜਵੀਰ ਕੌਰ ਮਹਿਕ ਅਤੇ ਦਿਵਿਆਂਸ਼ੀ ਨੇ 90 ਫ਼ੀਸਦੀ ਅੰਕ ਹਾਸਲ ਕਰਕੇ ਆਦਰਸ਼ ਸਕੂਲ ਚਨੌਰ ਦਾ ਨਾਂਅ ਸੁਨਿਹਰੀ ਅੱਖਰਾਂ ਨਾਲ ਚਮਕਾਇਆ ਹੈ | ਸਕੂਲ ਦੀ ਚੇਅਰਪਰਸਨ ਸਨੇਹ ਲਤਾ, ਪਿ?ਰੰਸੀਪਲ ਗੁਲਸ਼ਨ ਰਿਸ਼ੀਰਾਜ ਨੇ ਸਮੂਹ ਅਧਿਆਪਕ ਸਾਹਿਬਾਨ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚਮਕਦੇ ਭਵਿੱਖ ਲਈ ਸ਼ੁਭਕਾਮਾਵਾਂ ਦਿੱਤੀਆਂ |
ਪਿਛਲੀ ਖ਼ਬਰ ਨੇਤਰਹੀਣ ਬਿਰਧ ਆਸ਼ਰਮ ਹਰਿਆਣਾ ਵਿਖੇ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਦੇ 31ਵੇਂ ਸਥਾਪਨਾ ਦਿਵਸ ਮੌਕੇ ਵਿਸ਼ਾਲ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।