20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸ਼ੁਰੂ ਹੋਈ ਜੇਜੋਂ ਰੇਲ ਸੇਵਾ ਭਾਜਪਾ ਆਗੂਆਂ ਦੇ ਯਤਨਾਂ ਦਾ ਨਤੀਜਾ- ਡਾ. ਰਾਏ

ਅਜੀਤ ਡੈਸਕ 21-04-2026
ਹੁਸ਼ਿਆਰਪੁਰ, 20 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਜੇਜੋਂ ਦੁਆਬਾ ਤੋਂ ਵਾਇਆ ਨਵਾਂਸ਼ਹਿਰ-ਫਗਵਾੜਾ ਤੱਕ ਚੱਲਣ ਵਾਲੀ ਪਸੈਜੰਰ ਰੇਲ ਗੱਡੀ ਜੋ ਕਿ ਕਰੀਬ 6 ਸਾਲ ਬਾਅਦ ਦੁਬਾਰਾ ਸ਼ੁਰੂ ਹੋਈ ਹੈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲਵੇ ਮੰਤਰੀ ਤੇ ਖ਼ਾਸ ਕਰਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਭਾਜਪਾ ਕੌਮੀ ਕੌਂਸਲ ਦੇ ਮੈਂਬਰ ਡਾ. ਦਿਲਬਾਗ ਰਾਏ ਨੇ ਕਿਹਾ ਕਿ ਇਸ ਨਾਲ ਦੁਆਬਾ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਇਹ ਰੇਲਗੱਡੀ ਬੰਗਾ, ਨਵਾਂਸ਼ਹਿਰ, ਰਾਹੋਂ, ਗੜ੍ਹਸ਼ੰਕਰ ਤੇ ਸੈਲਾ ਖ਼ੁਰਦ ਵਰਗੇ ਮਹੱਤਵਪੂਰਨ ਸਟੇਸ਼ਨਾਂ 'ਤੇ ਰੁਕੇਗੀ, ਜਿਸ ਨਾਲ ਜਿੱਥੇ ਮੁਸਾਫ਼ਰਾਂ ਨੂੰ ਲਾਭ ਮਿਲੇਗਾ ਉੱਥੇ ਇਸਦਾ ਲਾਭ ਵਪਾਰਿਕ ਤੌਰ 'ਤੇ ਵੀ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਰੇਲਗੱਡੀ ਦਾ ਦੁਬਾਰਾ ਸ਼ੁਰੂ ਹੋਣਾ ਭਾਜਪਾ ਦੇ ਸਥਾਨਕ ਆਗੂਆਂ ਵਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ | ਉਨ੍ਹਾਂ ਕਿਹਾ ਕਿ ਇਹ ਰੇਲ ਸੇਵਾ ਦੇਸ਼ ਦੀਆਂ ਪੁਰਾਣੀਆਂ ਰੇਲ ਸੇਵਾਵਾਂ 'ਚੋਂ ਇਕ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਸੂਬੇ ਦੀ 'ਆਪ' ਸਰਕਾਰ ਇਸਦਾ ਰਾਜਸੀ ਲਾਹਾ ਲੈਣ ਲਈ ਕੋਸ਼ਿਸ਼ ਕਰ ਰਹੀ ਹੈ ਪਰ ਇਹ ਸਿਰਫ਼ ਭਾਜਪਾ ਆਗੂਆਂ ਦੇ ਯਤਨਾਂ ਅਤੇ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹੈ |
ਪਿਛਲੀ ਖ਼ਬਰ ਦੇਨੋਵਾਲ ਕਲਾਂ ਵਿਖੇ ਲੱਖ ਦਾਤਾ ਪੀਰ ਦੇ ਜਨਮ ਦਿਵਸ 'ਤੇ ਸਮਾਗਮ 23 ਨੂੰ ਅਗਲੀ ਖ਼ਬਰ ਖ਼ਾਲਸਾ ਕਾਲਜ ਮਾਹਿਲਪੁਰ ਦਾ ਸਾਹਿਤਕ ਮੈਗਜ਼ੀਨ 'ਗੋਬਿੰਦ ਨਿਧੀ' ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।