22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ 'ਚ ਸਮਾਗਮ ਕਰਵਾਇਆ

ਅਜੀਤ ਡੈਸਕ 07-05-2026
ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ,)-ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਸਕੂਲ ਪ੍ਰਧਾਨ ਡਾ. ਸੰਜੀਵ ਕੁਮਾਰ, ਸਕੂਲ ਸਕੱਤਰ ਹਰੀਸ਼ ਬਰੂਟਾ ਅਤੇ ਸਕੂਲ ਪਿ੍ੰ. ਨੀਲਮ ਰਾਣੀ ਦੀ ਅਗਵਾਈ ਹੇਠ ਸ੍ਰੀ ਸੱਤਿਆ ਸਾਈਾ ਬਾਬਾ ਦੇ ਮਾਤਾ ਜੀ ਈਸ਼ਵਰੰਮਾ ਦਾ ਜਨਮ ਦਿਵਸ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਪ੍ਰਧਾਨ ਡਾ. ਸੰਜੀਵ ਕੁਮਾਰ ਸਕੂਲ ਸਕੱਤਰ ਹਰੀਸ਼ ਬਰੂਟਾ ਤੇ ਹੋਰ ਸਮਿਤੀ ਮੈਂਬਰਾਂ ਨੇ ਜੋਤੀ ਜਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਸਕੂਲ ਦੇ ਵਿਦਿਆਰਥੀਆਂ ਦੁਆਰਾ ਭਜਨ ਗਾਇਨ ਕੀਤੇ ਗਏ ਅਤੇ ਇਸ ਉਪਰੰਤ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਪ੍ਰੋਗਰਾਮ
ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਹਰੀਸ਼ ਬਰੂਟਾ ਵਲੋਂ ਈਸ਼ਵਰੰਮਾ ਜੀ ਦੇ ਜੀਵਨ ਦੇ ਚਾਨਣਾ ਪਾਉਂਦੇ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਜ਼ਿੰਦਗੀ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਨੇ ਆਪਣੇ ਸ਼ਬਦਾਂ ਵਿਚ ਉਨ੍ਹਾਂ ਦੀ ਮਹਾਨਤਾ ਨੂੰ ਪ੍ਰਗਟ ਕੀਤਾ | ਜ਼ਿਲ੍ਹਾ ਬਾਲ ਵਿਕਾਸ ਗੁਰੂ ਗੌਤਮ ਮਨੋਚਾ ਵਲੋਂ ਵੀ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਦੱਸਿਆ ਗਿਆ | ਸਕੂਲ ਪਿ੍ੰ. ਨੀਲਮ ਰਾਣੀ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਦੇਸ਼ ਦੀ ਉੱਨਤੀ ਤੇ ਤਰੱਕੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਸੰਭਵ-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਤੇ ਡਰੱਗ ਮਨੀ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।