22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਅਜੀਤ ਡੈਸਕ 07-05-2026
ਹਾਜੀਪੁਰ, 6 ਮਈ (ਜੋਗਿੰਦਰ ਸਿੰਘ)- ਕਸਬਾ ਹਾਜੀਪੁਰ ਦੇ ਨਿਕੁਚੱਕ ਮੋੜ 'ਤੇ ਤੜਕ ਸਾਰ ਸਵੇਰੇ 3 ਵਜੇ ਦੇ ਕਰੀਬ ਇੱਕ ਮੋਟਰਸਾਈਕਲ ਚਾਲਕ ਦੀ ਅਣਪਛਾਤੇ ਵਾਹਨ ਨਾਲ ਟਕਰਾ ਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਪੁੱਤਰ ਸੋਹਣ ਲਾਲ ਉਮਰ 35 ਸਾਲ ਵਾਸੀ ਗਗਸੁਲਤਾਨ ਥਾਣਾ ਦਸੂਹਾ ਆਪਣੇ ਮੋਟਰਸਾਈਕਲ ਹੀਰੋ ਨੰਬਰ ਪੀ. ਬੀ. 07 ਬੀ.ਬੀ. 2894 'ਤੇ ਸਵਾਰ ਹੋ ਕੇ ਤਲਵਾੜਾ ਸਾਈਡ ਤੋਂ ਇੱਕ ਸਮਾਗਮ 'ਚ ਸ਼ਾਮਿਲ ਹੋ ਕੇ ਵਾਪਸ ਆ ਰਿਹਾ ਸੀ | ਜਦੋਂ ਉਹ ਤੜਕਸਾਰ 3 ਵਜੇ ਦੇ ਕਰੀਬ ਨਿੱਕੁਚੱਕ ਮੋੜ 'ਤੇ ਪੁੱਜਾ ਤਾਂ ਇੱਕ ਅਣਪਛਾਤੇ ਵਾਹਨ ਨਾਲ ਟਕਰਾ ਗਿਆ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਜੀਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸੇਂਟ ਸੋਲਜਰ ਲਾਅ ਕਾਲਜ 'ਚ ਡਿਗਰੀ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।