22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਦਾ ਸਨਮਾਨ

ਅਜੀਤ ਡੈਸਕ 07-05-2026
ਅੱਡਾ ਸਰਾਂ, 6 ਮਈ (ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਨੈਣੋਵਾਲ ਵੈਦ ਵਿਚ ਐਨ.ਸੀ.ਸੀ. ਬਟਾਲੀਅਨ ਕੈਂਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਲਈ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਗਮ ਸਕੂਲ ਦੀ ਮੈਨੇਜਮੈਂਟ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਹੇਠ ਕਰਵਾਇਆ ਗਿਆ | ਇਸ ਦੌਰਾਨ ਪਿ੍ੰ: ਹਰਜੀਤ ਸਿੰਘ ਨੇ ਹੋਣਹਾਰ ਕੈਡਿਟਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਸ ਕੈਂਪ 'ਚ ਵਿਦਿਆਰਥੀਆਂ ਨੇ ਅਨੁਸ਼ਾਸਨ, ਲੀਡਰਸ਼ਿਪ, ਟੀਮ ਵਰਕ ਅਤੇ ਹੋਰ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਭਰਪੂਰ ਸ਼ਲਾਘਾ ਕੀਤੀ | ਪਿ੍ੰਸੀਪਲ ਨੇ ਕਿਹਾ ਕਿ ਐਨ.ਸੀ.ਸੀ. ਵਿਦਿਆਰਥੀਆਂ 'ਚ ਅਨੁਸ਼ਾਸਨ, ਦੇਸ਼-ਭਗਤੀ, ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀ ਹੈ | ਉਨ੍ਹਾਂ ਕੈਡਿਟਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਅਤੇ ਦੇਸ਼ ਸੇਵਾ ਲਈ ਹਮੇਸ਼ਾ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਐਨ.ਸੀ. ਸੀ. ਕੈਡਿਟਾਂ ਨੂੰ ਉਨ੍ਹਾਂ ਦੀਆਂ ਉਪਲੱਬਧੀਆਂ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰੀ ਉਦਯੋਗਿਕ ਸਕੂਲ 'ਚੋਂ 2 ਪੱਖੇ ਚੋਰੀ ਅਗਲੀ ਖ਼ਬਰ ਸੇਂਟ ਸੋਲਜਰ ਲਾਅ ਕਾਲਜ 'ਚ ਡਿਗਰੀ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।