22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੈਨਸ਼ਨਰਾਂ ਨੇ ਅਪ੍ਰੈਲ ਮਹੀਨੇ ਦੀ ਪੈਨਸ਼ਨ ਨਾ ਮਿਲਣ 'ਤੇ ਪੰਜਾਬ ਸਰਕਾਰ ਵਿਰੁੱਧ ਖੋਲਿ੍ਹਆ ਮੋਰਚਾ

ਅਜੀਤ ਡੈਸਕ 07-05-2026
ਤਲਵਾੜਾ, 6 ਮਈ (ਐੱਚ. ਐੱਸ. ਮਿੱਠੂ) ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਮੁਕੇਰੀਆਂ ਅਤੇ ਤਲਵਾੜਾ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਉਦਾਸੀਨ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਇੱਕ ਸਾਂਝੇ ਪੈੱ੍ਰਸ ਨੋਟ ਰਾਹੀਂ ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਸਿੰਘ ਗੁਪਤਾ, ਜਨਰਲ ਸਕੱਤਰ ਕੇਹਰ ਸਿੰਘ, ਵਿੱਤ ਸਕੱਤਰ ਹੈੱਡਮਾਸਟਰ ਉੱਤਮ ਸਿੰਘ, ਮੁੱਖ ਸਲਾਹਕਾਰ ਯੁਗਰਾਜ ਸਿੰਘ ਅਤੇ ਜ਼ਿਲ੍ਹਾ ਜੁਆਇੰਟ ਸਕੱਤਰ ਸ਼ਿਵ ਕੁਮਾਰ ਨੇ ਸਰਕਾਰ ਪ੍ਰਤੀ ਆਪਣਾ ਗ਼ੁੱਸਾ ਜ਼ਾਹਿਰ ਕੀਤਾ | ਆਗੂਆਂ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੀ ਪੈਨਸ਼ਨ, ਜੋ ਨਿਯਮਾਂ ਅਨੁਸਾਰ ਪਹਿਲੀ ਮਈ ਨੂੰ ਪੈਨਸ਼ਨਰਾਂ ਦੇ ਖਾਤਿਆਂ ਵਿਚ ਆ ਜਾਣੀ ਚਾਹੀਦੀ ਸੀ, ਅਜੇ ਤੱਕ ਜਾਰੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੀ ਜ਼ਿੰਦਗੀ ਦਾ ਗੁਜ਼ਾਰਾ ਪੂਰੀ ਤਰ੍ਹਾਂ ਇਸੇ ਰਕਮ 'ਤੇ ਨਿਰਭਰ ਕਰਦਾ ਹੈ | ਪੈਨਸ਼ਨ ਨਾ ਮਿਲਣ ਕਾਰਨ ਬਜ਼ੁਰਗਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ, ਖ਼ਾਸ ਕਰਕੇ ਦਵਾਈਆਂ ਅਤੇ ਘਰੇਲੂ ਖ਼ਰਚਿਆਂ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੈਨਸ਼ਨਰ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਪੈਨਸ਼ਨ ਤੁਰੰਤ ਜਾਰੀ ਨਾ ਕੀਤੀ ਗਈ, ਤਾਂ ਸਮੁੱਚੇ ਪੈਨਸ਼ਨਰ ਭਾਈਚਾਰੇ ਵੱਲੋਂ ਸਰਕਾਰ ਵਿਰੁੱਧ ਇੱਕ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਸਪਸ਼ਟ ਕੀਤਾ ਕਿ ਪੈਨਸ਼ਨਰਾਂ ਦਾ ਇਹ ਰੋਸ ਆਉਣ ਵਾਲੇ ਸਮੇਂ ਵਿਚ ਸਰਕਾਰ ਲਈ ਸਿਆਸੀ ਤੌਰ 'ਤੇ 'ਘਾਤਕ' ਸਿੱਧ ਹੋ ਸਕਦਾ ਹੈ | ਪੈਨਸ਼ਨਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਅਦਿਆਂ ਮੁਤਾਬਿਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿਤਾਂ ਦੀ ਰਾਖੀ ਕਰੇ ਅਤੇ ਜਲਦ ਤੋਂ ਜਲਦ ਬਕਾਇਆ ਪੈਨਸ਼ਨ ਜਾਰੀ ਕਰੇ |
ਪਿਛਲੀ ਖ਼ਬਰ ਜਸਕਰਨ ਸਿੰਘ ਸੰਘਾ ਯੂਥ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਬਣੇ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਵਿਖੇ 'ਰਿਸਰਚ ਡਿਵੈੱਲਪਮੈਂਟ ਸੈੱਲ ਵਲੋਂ ਨਿਊਜ਼ਲੈਟਰ 2026' ਰਿਲੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।