ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਭਰ 'ਚ ਹਲਕਾ ਵਿਧਾਇਕਾਂ ਦੇ ਦਫ਼ਤਰਾਂ ਸਾਹਮਣੇ 10 ਮਈ ਨੂੰ ੂੰ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸ ਸੰਬੰਧੀ ਬਲਾਕ ਪ੍ਰਧਾਨ ਸੁਖਵਰਸ਼ਾ ਰਾਣੀ, ਸ਼ੀਲਾ ਤੇ ਕੁਸਮ ਲਤਾ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਆਗੂ ਹਰਗੋਬਿੰਦ ਕੌਰ ਦੀ ਅਗਵਾਈ 'ਚ ਸੂਬਾ ਕਮੇਟੀ ਦੇ ਸੱਦੇ 'ਤੇ ਕੀਤੇ ਜਾਣਗੇ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਨੂੰ ਦੁੱਗਣਾ ਕਰੇ, ਆਂਗਣਵਾੜੀ ਕੇਂਦਰਾਂ ਦੇ ਹੋਹੇ ਹੋਏ ਬੱਚੇ ਵਾਪਸ ਆਂਗਣਵਾੜੀਆਂ 'ਚ ਭੇਜੇ ਜਾਣ ਤੇ ਪ੍ਰੀ ਨਰਸਰੀ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ ਆਦਿ ਮੰਗਾਂ ਨੂੰ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |