01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਲੋਂ ਸਿਹਤ ਕੇਂਦਰਾਂ ਦਾ ਨਿਰੀਖਣ

ਅਜੀਤ ਡੈਸਕ 08-05-2026
ਹੁਸ਼ਿਆਰਪੁਰ, 7 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਵਲੋਂ ਆਯੁਸ਼ਮਾਨ ਆਰੋਗਯ ਮੰਦਰ ਰਾਮਪੁਰ ਖੇੜਾ ਤੇ ਸੀ. ਐਚ. ਸੀ. ਹਰਿਆਣਾ ਦਾ ਨਿਰੀਖਣ ਕੀਤਾ | ਨਿਰੀਖਣ ਦੌਰਾਨ ਡਾ. ਰਣਜੀਤ ਸਿੰਘ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਸਫਾਈ ਪ੍ਰਬੰਧ, ਦਵਾਈਆਂ ਦੀ ਉਪਲਬਧਤਾ, ਗਰਭਵਤੀ ਮਹਿਲਾਵਾਂ ਦੀ ਸੰਭਾਲ ਤੇ ਸਿਹਤ ਰਿਕਾਰਡ ਦੀ ਜਾਂਚ ਕੀਤੀ | ਉਨ੍ਹਾਂ ਨੇ ਸਟਾਫ਼ ਦੀ ਹਾਜ਼ਰੀ ਵੀ ਚੈੱਕ ਕੀਤੀ ਤੇ ਸਾਰੇ ਕਰਮਚਾਰੀਆਂ ਨੂੰ ਸਮੇਂ ਸਿਰ ਡਿਊਟੀ 'ਤੇ ਪਹੁੰਚਣ ਲਈ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ 'ਚ ਸਮੇਂ ਦੀ ਪਾਬੰਦੀ ਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣਾ ਜ਼ਰੂਰੀ ਹੈ | ਉਨ੍ਹਾਂ ਨੇ ਸਟਾਫ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਚ ਆਉਣ ਵਾਲੇ ਹਰ ਮਰੀਜ਼ ਨਾਲ ਚੰਗਾ ਤੇ ਸਹਿਯੋਗੀ ਵਤੀਰਾ ਅਪਣਾਇਆ ਜਾਵੇ | ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਸਮੱਸਿਆ ਨੂੰ ਧਿਆਨ ਨਾਲ ਸੁਣ ਕੇ ਸਮੇਂ ਸਿਰ ਇਲਾਜ ਤੇ ਸਲਾਹ ਮੁਹੱਈਆ ਕਰਵਾਈ ਜਾਵੇ | ਨਿਰੀਖਣ ਦੌਰਾਨ ਦਵਾਈਆਂ ਦੇ ਸਟਾਕ ਦੀ ਵੀ ਜਾਂਚ ਕੀਤੀ ਗਈ ਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਲੋੜੀਂਦੀਆਂ ਦਵਾਈਆਂ ਹਰ ਸਮੇਂ ਉਪਲਬਧ ਰਹਿਣ ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨੇ ਸਟਾਫ ਨੂੰ ਦਵਾਈਆਂ ਦੇ ਰਿਕਾਰਡ ਤੇ ਸਟੋਰ ਪ੍ਰਬੰਧ ਸਹੀ ਤਰੀਕੇ ਨਾਲ ਬਣਾਈ ਰੱਖਣ ਲਈ ਵੀ ਕਿਹਾ | ਇਸ ਮੌਕੇ ਡਾਟਾ ਦੀ ਸਮੀਖਿਆ ਵੀ ਕੀਤੀ ਗਈ | ਗਰਭਵਤੀ ਮਹਿਲਾਵਾਂ ਦੀ ਨਿਯਮਿਤ ਜਾਂਚ, ਸਮੇਂ ਸਿਰ ਟੈਸਟ, ਟੀਕਾਕਰਨ ਤੇ ਲੋੜ ਅਨੁਸਾਰ ਰੈਫਰਲ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ | ਡਾ. ਰਣਜੀਤ ਸਿੰਘ ਨੇ ਕਿਹਾ ਕਿ ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਖਾਸ ਨਿਗਰਾਨੀ ਤੇ ਸੰਭਾਲ ਮਾਤਾ ਅਤੇ ਬੱਚੇ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ 'ਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ |
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਨੇ ਚੈਕਿੰਗ ਦੌਰਾਨ ਦੁੱਧ ਦੇ 3 ਸੈਂਪਲ ਭਰੇ ਅਗਲੀ ਖ਼ਬਰ ਪਿੰਡ ਖਰਲ-ਖ਼ੁਰਦ ਵਿਖੇ ਵਾਇਸਲੈੱਸ ਸੈਕਡਇੰਨਿਗ ਹੋਮ ਸੁਸਾਇਟੀ ਵਲੋਂ ਲਾਵਾਰਸ ਕੁੱਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।