ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਤੇ ਡਾ. ਜਤਿੰਦਰ ਭਾਟੀਆ ਡਿਜਿਗਨੇਟਿਡ ਅਫ਼ਸਰ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਦੀ ਦੇਖ-ਰੇਖ ਹੇਠ ਫੂਡ ਸੇਫ਼ਟੀ ਅਫ਼ਸਰ ਮੁਨੀਸ਼ ਸੋਢੀ ਵਲੋਂ ਜ਼ਿਲ੍ਹੇ 'ਚ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਟੀਮ ਵਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਦੇ ਤਹਿਤ ਫੂਡ ਸੇਫ਼ਟੀ ਟੀਮ ਵਲੋਂ ਕਸਬਾ ਮਿਆਣੀ ਵਿਖੇ ਦੁੱਧ ਦੀਆਂ ਡੇਅਰੀਆਂ ਤੋਂ ਦੁੱਧ ਦੇ 3 ਸੈਂਪਲ ਲਏ ਗਏ, ਜਿਨ੍ਹਾਂ ਨੂੰ ਲੈਬ ਟੈੱਸਟ ਲਈ ਫੂਡ ਲੈਬ ਖਰੜ ਭੇਜ ਦਿੱਤਾ ਗਿਆ ਹੈ | ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਸੈਂਪਲਾਂ 'ਚ ਮਿਆਰਾਂ ਦੀ ਉਲੰਘਣਾ ਜਾਂ ਮਿਲਾਵਟ ਪਾਈ ਗਈ ਤਾਂ ਸੰਬੰਧਿਤ ਡੇਅਰੀ ਦੇ ਖ਼ਿਲਾਫ਼ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਡੀ. ਐਚ. ਓ. ਡਾ. ਜਤਿੰਦਰ ਭਾਟੀਆ ਤੇ ਫੂਡ ਸੇਫ਼ਟੀ ਅਫ਼ਸਰ ਮਨੀਸ਼ ਸੋਢੀ ਨੇ ਸਾਰੇ ਫੂਡ ਬਿਜ਼ਨਸ ਆਪੇ੍ਰਟਰਾਂ ਨੂੰ ਲਾਜ਼ਮੀ ਰਜਿਸਟ੍ਰੇਸ਼ਨ ਤੇ ਲਾਇਸੈਂਸਿੰਗ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ |
ਫੂਡ ਸੇਫ਼ਟੀ ਟੀਮ ਨੇ ਚੈਕਿੰਗ ਦੌਰਾਨ ਦੁੱਧ ਦੇ 3 ਸੈਂਪਲ ਭਰੇ
ਅਜੀਤ ਡੈਸਕ
08-05-2026