01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੋਨਾਲੀਕਾ ਕਲੀਨ ਐਂਡ ਗ੍ਰੀਨ ਮੁਹਿੰਮ ਤਹਿਤ ਸ਼ਹਿਰ 'ਚ ਸਫ਼ਾਈ ਅਭਿਆਨ ਚਲਾਇਆ

ਅਜੀਤ ਡੈਸਕ 08-05-2026

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਮੰਤਵ ਨਾਲ ਸੋਨਾਲੀਕਾ ਗਰੁੱਪ ਦੇ ਸੀ.ਐਸ.ਆਰ. ਪ੍ਰੋਜੈਕਟ ਅਧੀਨ ਸ਼ੁਰੂ ਕੀਤੀ 'ਸੋਨਾਲੀਕਾ ਕਲੀਨ ਐਂਡ ਗ੍ਰੀਨ' ਮੁਹਿੰਮ, ਜੋ ਸਮਾਜ ਸੇਵੀ ਸੁਨੀਲ ਕੁਮਾਰ ਪੋਮਰਾ ਦੇ ਸਹਿਯੋਗ ਨਾਲ ਚੱਲ ਰਹੀ ਤਹਿਤ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ 'ਚ ਸਫ਼ਾਈ ਅਭਿਆਨ ਚਲਾਇਆ ਗਿਆ | ਇਸ ਦੌਰਾਨ ਆਧੁਨਿਕ ਕਟਰ ਮਸ਼ੀਨਾਂ ਦੀ ਮਦਦ ਨਾਲ ਝਾੜੀਆਂ ਅਤੇ ਜੰਗਲੀ ਘਾਹ ਦੀ ਸਫ਼ਾਈ ਕਰਵਾਈ ਗਈ | ਇਸ ਦੌਰਾਨ ਗ੍ਰੀਨ ਵੈਲੀ ਇਲਾਕੇ 'ਚ ਚਲਾਈ ਗਈ ਇਸ ਮੁਹਿੰਮ 'ਚ ਸਥਾਨਕ ਵਾਸੀਆਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਰਜਨੀਸ਼ ਕੁਮਾਰ ਗੁਲਿਆਨੀ, ਸਿੱਖਿਆਵਿਦ ਸੰਦੀਪ ਕੁਮਾਰ ਸੂਦ, ਦੀਪਕ ਕਤਨਾ, ਅਰਵਿੰਦ ਧੀਮਾਨ, ਸਤੀਸ਼ ਗੋਇਲ ਅਤੇ ਬਾਵਾ ਆਦਿ ਹਾਜ਼ਰ ਸਨ | ਇਸ ਮੌਕੇ ਸੁਨੀਲ ਕੁਮਾਰ ਪੋਮਰਾ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਸਿਰਫ਼ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫ਼ਰਜ਼ ਹੈ | ਇਸ ਮੌਕੇ ਸੋਨਾਲੀਕਾ ਗਰੁੱਪ ਦੇ ਐਮ.ਡੀ. ਦੀਪਕ ਮਿੱਤਲ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਗਰੁੱਪ ਸਮਾਜਿਕ ਜ਼ਿੰਮੇਵਾਰੀ ਨੂੰ ਹਮੇਸ਼ਾ ਪਹਿਲ ਦਿੰਦੀ ਹੈ | ਉਨ੍ਹਾਂ ਕਿਹਾ ਕਿ ਸੋਨਾਲੀਕਾ ਸਿਰਫ਼ ਉਦਯੋਗਿਕ ਵਿਕਾਸ ਤੱਕ ਸੀਮਿਤ ਨਹੀਂ, ਸਗੋਂ ਸਮਾਜ ਅਤੇ ਵਾਤਾਵਰਨ ਪ੍ਰਤੀ ਵੀ ਪੂਰੀ ਤਰ੍ਹਾਂ ਵਚਨਬੱਧ ਹੈ |

ਪਿਛਲੀ ਖ਼ਬਰ ਨਗਰ ਕੌਂਸਲ ਮੁਕੇਰੀਆਂ ਦੇ ਕਰਮਚਾਰੀਆਂ ਵਲੋਂ ਹੜਤਾਲ ਦਾ ਐਲਾਨ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਨੇ ਚੈਕਿੰਗ ਦੌਰਾਨ ਦੁੱਧ ਦੇ 3 ਸੈਂਪਲ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।