01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਗਰ ਕੌਂਸਲ ਮੁਕੇਰੀਆਂ ਦੇ ਕਰਮਚਾਰੀਆਂ ਵਲੋਂ ਹੜਤਾਲ ਦਾ ਐਲਾਨ

ਅਜੀਤ ਡੈਸਕ 08-05-2026

ਮੁਕੇਰੀਆਂ, 7 ਮਈ (ਰਾਮਗੜ੍ਹੀਆ)-ਨਗਰ ਕੌਂਸਲ ਮੁਕੇਰੀਆਂ ਦੇ ਕਰਮਚਾਰੀਆਂ ਨੇ ਹੜਤਾਲ 'ਤੇ ਜਾਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਹੱਕੀ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਜਥੇਬੰਦੀ ਨੂੰ ਮੀਟਿੰਗਾਂ ਦਾ ਸਮਾਂ ਦੇ ਕੇ ਸਰਕਾਰ ਵਲੋਂ ਵਾਰ-ਵਾਰ ਜਲੀਲ ਕੀਤਾ ਜਾ ਰਿਹਾ ਹੈ | ਸਮੂਹ ਕਰਮਚਾਰੀਆਂ ਨੇ ਕਿਹਾ ਮਿਊਾਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਮੁਕੇਰੀਆਂ ਦੇ ਸਮੂਹ ਕਰਮਚਾਰੀ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਉਨ੍ਹਾਂ ਦੇ ਇਸ ਸੰਘਰਸ਼ 'ਚ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਵੀ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪ੍ਰਧਾਨ ਗੁਲਸ਼ਨ ਭੱਟੀ, ਭਾਰਤ ਭੂਸ਼ਣ, ਅਨਿਲ, ਪੂਨਮ, ਨਿੱਖਿਲ ਕੁਮਾਰ, ਸੰਨੀ, ਸੋਨੀਆ, ਮਨੋਜ, ਸੁਰਿੰਦਰ ਕੁਮਾਰ, ਵਿਨੈ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਵਿਖੇ ਸੈਮੀਨਾਰ ਅਗਲੀ ਖ਼ਬਰ ਸੋਨਾਲੀਕਾ ਕਲੀਨ ਐਂਡ ਗ੍ਰੀਨ ਮੁਹਿੰਮ ਤਹਿਤ ਸ਼ਹਿਰ 'ਚ ਸਫ਼ਾਈ ਅਭਿਆਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।