30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਰਸਿੰਗ ਕਾਲਜ ਕੰਧਾਲਾ ਜੱਟਾਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 08-05-2026
ਅੱਡਾ ਸਰਾਂ, 7 ਮਈ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਅੱਡਾ ਸਰਾਂ ਦਾ ਬੀ. ਐੱਸ. ਸੀ. ਨਰਸਿੰਗ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਲਵਦੀਪ ਕੌਰ ਵੜੈਚ ਤੇ ਵਾਈਸ ਪਿ੍ੰਸੀਪਲ ਲਵਦੀਪ ਕੌਰ ਤਲਵਾੜ ਨੇ ਦੱਸਿਆ ਕਿ ਨਤੀਜੇ 'ਚ ਅੰਨਾ ਠਾਕੁਰ ਨੇ 7.57 ਸੀ. ਜੀ. ਪੀ. ਏ. ਨਾਲ ਪਹਿਲਾਂ ਸਥਾਨ ਹਾਸਿਲ ਕੀਤਾ ਜਦਕਿ ਸਿਮਰਨਜੀਤ ਕੌਰ ਨੇ 7.24 ਸੀ. ਜੀ. ਪੀ. ਏ. ਨਾਲ ਦੂਜਾ ਤੇ ਹਰਪ੍ਰੀਤ ਕੌਰ ਨੇ 7.14 ਸੀ. ਜੀ. ਪੀ. ਏ. ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਨਤੀਜੇ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ, ਸੈਕਟਰੀ ਬਿਕਰਮਜੀਤ ਸਿੰਘ ਲਾਲੀ, ਅਵਤਾਰ ਸਿੰਘ, ਅਵਤਾਰ ਸਿੰਘ ਬੀਰਮਪੁਰ, ਹਰਭਜਨ ਸਿੰਘ ਢਿੱਲੋਂ, ਗੁਰਮੇਲ ਸਿੰਘ ਸੀਕਰੀ, ਡਾ. ਕੁਲਦੀਪ ਸਿੰਘ ਘੋੜਾਵਾਹਾ, ਰਾਕੇਸ਼ ਵੋਹਰਾ, ਤਰਸੇਮ ਸਿੰਘ ਚੌਟਾਲਾ, ਗੁਰਕਮਲ ਸਿੰਘ ਸੋਢੀ, ਸਤਨਾਮ ਸਿੰਘ ਢਿੱਲੋਂ, ਮਨਜੀਤ ਸਿੰਘ ਕੰਧਾਲਾ ਜੱਟਾਂ, ਡਾ. ਦਵਿੰਦਰ ਕੌਸ਼ਲ ਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਮਿਹਨਤੀ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਹਾਈਬਿ੍ਡ ਝੋਨਾ ਲਗਾਉਣ ਦੀ ਇਜਾਜ਼ਤ ਦੇਵੇ ਸਰਕਾਰ-ਜੀਤ ਸਿੰਘ ਬੈਂਸ ਅਗਲੀ ਖ਼ਬਰ ਤੰਦਰੁਸਤੀ ਦੇਣ ਵਾਲਾ ਸਿਵਲ ਹਸਪਤਾਲ ਖੁਦ ਵੰਡ ਰਿਹਾ ਬਿਮਾਰੀਆਂ-ਧੀਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।