30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਐਚ. ਪੀ. ਵੀ. ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ-ਡਾ. ਰਾਜਨ

ਅਜੀਤ ਡੈਸਕ 08-05-2026
ਹਰਿਆਣਾ, 7 ਮਈ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਨੇ ਗਲਤ ਧਾਰਨਾਵਾਂ ਨੂੰ ਦਰਕਿਨਾਰ ਕਰਦੇ ਹੋਏ ਐਚ. ਪੀ. ਵੀ. ਵੈਕਸੀਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ 14 ਸਾਲ ਦੀਆਂ ਲੜਕੀਆਂ ਲਈ ਹਿਊਮਨ ਪੈਪੀਲੋਮਾ ਵਾਇਰਸ (ਐੱਚ. ਪੀ. ਵੀ.) ਦੀ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ | ਇਸ ਮੌਕੇ ਜਸਤਿੰਦਰ ਸਿੰਘ ਬੀ. ਈ. ਈ. ਨੇ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੀ. ਐਚ. ਓ., ਏ. ਐਨ. ਐਮ. ਐਲ. ਐਚ. ਵੀ. ਤੇ ਆਸ਼ਾ ਵਰਕਰ ਦੀ ਟ੍ਰੇਨਿੰਗ ਵੀ ਕਰਵਾਈ ਜਾ ਚੁੱਕੀ ਹੈ |
ਪਿਛਲੀ ਖ਼ਬਰ ਮੇਘੋਵਾਲ ਗੰਜ਼ਿਆਂ ਦੇ ਸਰਪੰਚ ਨੂੰ ਡਾਕ ਰਾਹੀਂ ਆਏ 38 ਅਣਪਛਾਤੇ ਵਿਅਕਤੀਆਂ ਦੇ ਆਧਾਰ ਕਾਰਡ ਮਾਮਲੇ ਦੀ ਜਾਂਚ ਕਰ ਕੇ ਦੋ... ਅਗਲੀ ਖ਼ਬਰ ਬਹਿਰਾਮ ਸਰਿਸ਼ਤਾ ਤੋਂ ਭੋਗਪੁਰ ਜਾਂਦੀ ਸੜਕ ਦੀ ਹਾਲਤ ਬਣੀ ਖਸਤਾ, ਮਹਿਕਮਾ ਵੱਡੇ ਹਾਦਸੇ ਦੀ ਉਡੀਕ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।