28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਾਰਿਸ ਪੰਜਾਬ ਪਾਰਟੀ ਵਲੋਂ ਪਿੰਡ-ਪਿੰਡ ਪੱਧਰ 'ਤੇ ਭਰਤੀ ਕੀਤੀ ਜਾਵੇਗੀ-ਜ਼ਿਲ੍ਹਾ ਪ੍ਰਧਾਨ ਸੇਖੋਂ

ਅਜੀਤ ਡੈਸਕ 08-05-2026
ਦਸੂਹਾ, 7 ਮਈ (ਭੁੱਲਰ)-ਵਾਰਿਸ ਪੰਜਾਬ ਦੇ ਪਾਰਟੀ ਵਲੋਂ ਪਿੰਡ-ਪਿੰਡ ਪੱਧਰ 'ਤੇ ਭਰਤੀ ਕੀਤੀ ਜਾਵੇਗੀ ਤੇ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ ਮੁਹਿੰਮ ਚਲਾਈ ਜਾਵੇਗੀ | ਇਸ ਸੰਬੰਧੀ ਵਾਰਿਸ ਪੰਜਾਬ ਦੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਤੇ ਸਰਕਲ ਪ੍ਰਧਾਨ ਦਸੂਹਾ ਅਮਰੀਕ ਸਿੰਘ ਜਲੋਟਾ ਨੇ ਕਿਹਾ ਕਿ ਪਾਰਟੀ ਵਲੋਂ ਗਤੀਵਿਧੀਆਂ ਤੇਜ਼ੀ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਆ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਵਿਚ ਵੀ ਪਾਰਟੀ ਵਲੋਂ ਉਮੀਦਵਾਰ ਖੜੇ੍ਹ ਕੀਤੇ ਜਾਣਗੇ ਤੇ ਸਰਗਰਮ ਭੂਮਿਕਾ ਨਿਭਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਢਾਂਚਾ ਤਿਆਰ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਨਵਾਂ ਯੂਥ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ, ਜਿਸ ਨਾਲ ਯੂਥ 'ਚ ਹੋਰ ਵੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਲਦੀ ਹੀ ਨਵ ਨਿਯੁਕਤ ਸੂਬਾ ਪ੍ਰਧਾਨ ਵਲੋਂ ਜ਼ਿਲ੍ਹਾ ਪੱਧਰ 'ਤੇ ਮੀਟਿੰਗਾਂ ਦਾ ਸਿਲਸਿਲਾ ਆਰੰਭ ਕੀਤਾ ਜਾਵੇਗਾ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਇਸ ਮੌਕੇ ਹੋਰ ਵੀ ਪਾਰਟੀ ਦੇ ਅਹੁਦੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਸੀ.ਪੀ.ਆਈ.ਐਮ. ਦੀ ਜਨਰਲ ਬਾਡੀ ਦੀ ਮੀਟਿੰਗ ਅਗਲੀ ਖ਼ਬਰ ਰੈੱਡ ਕਰਾਸ ਦਿਵਸ 'ਤੇ ਵਿਸ਼ੇਸ਼- ਬੀ. ਬੀ. ਐਮ. ਬੀ. ਰੈੱਡ ਕਰਾਸ ਸੰਸਥਾ ਤਲਵਾੜਾ ਮਹਿਲਾ ਸਸ਼ਸਤੀਕਰਨ ਦਾ ਬਣ ਰਹੀ ਹੈ ਆਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।