ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਸੀ. ਪੀ. ਆਈ. ਐਮ. ਜ਼ਿਲ੍ਹਾ ਹੁਸ਼ਿਆਰਪੁਰ ਦੀ ਜਨਰਲ ਬਾਡੀ ਦੀ ਮੀਟਿੰਗ ਕਾ: ਸੁਭਾਸ਼ ਮੱਟੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਪਾਰਟੀ ਦੇ ਸੂਬਾ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ 29 ਮਈ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਜਲੰਧਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਹੁਸ਼ਿਆਰਪੁਰ ਤੋਂ ਵੀ ਵੱਡੀ ਗਿਣਤੀ 'ਚ ਕਿਸਾਨ ਤੇ ਮਜ਼ਦੂਰ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਦਾ ਨਾਂਅ ਬਦਲ ਕੇ ਇਸ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਬਿਜਲੀ ਐਕਟ-2025 ਲਾਗੂ ਕਰਕੇ ਲੋਕਾਂ ਨੂੰ ਮਿਲ ਰਹੀਆਂ ਬਿਜਲੀ ਸਹੂਲਤਾਂ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਬੀਜ ਸੀਡ ਬਿੱਲ ਲਾਗੂ ਕਰਕੇ ਖੇਤੀ ਨੂੰ ਕਾਰਪੋਰੇਟਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ, 8 ਘੰਟੇ ਦੀ ਥਾਂ ਦਿਹਾੜੀ 12 ਘੰਟੇ ਦੀ ਕਰ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦੇ ਵਿਰੋਧ 'ਚ ਤਿੱਖਾ ਸੰਘਰਸ਼ ਕਰਨ ਦੀ ਲੋੜ ਹੈ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਤੇ ਸੂਬਾ ਸਕੱਤਰੇਤ ਮੈਂਬਰ ਕਾ: ਗੁਰਨੇਕ ਸਿੰਘ ਭੱਜਲ ਨੇ ਕਿਹਾ ਕਿ ਪਾਰਟੀ ਮਜ਼ਬੂਤੀ ਲਈ ਭਰਪੂਰ ਉਪਰਾਲੇ ਕਰਨ ਦੀ ਅਪੀਲ ਕੀਤੀ | ਇਸ ਮੌਕੇ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਕਾ: ਦਰਸ਼ਨ ਸਿੰਘ ਮੱਟੂ, ਮਹਿੰਦਰ ਕੁਮਾਰ ਬੱਢੋਆਣ, ਗੁਰਮੇਸ਼ ਸਿੰਘ, ਰਣਜੀਤ ਸਿੰਘ, ਆਸਾ ਨੰਦ, ਨੀਲਮ ਬੱਢੋਆਣ, ਸੁਲਿੰਦਰ, ਕਮਲਜੀਤ ਸਿੰਘ, ਪ੍ਰੇਮ ਲਤਾ, ਸਮਸ਼ੇਰ ਸਿੰਘ, ਹਰਬੰਸ ਸਿੰਘ ਧੂਤ, ਸੰਤੋਖ ਸਿੰਘ, ਇੰਦਰਪਾਲ ਸਿੰਘ, ਵਿਜੇ ਸਿੰਘ, ਸਤਨਾਮ ਸਿੰਘ, ਬਲਦੇਵ ਰਾਜ ਆਦਿ ਹਾਜ਼ਰ ਸਨ |