ਹਾਜੀਪੁਰ, 7 ਮਈ (ਜੋਗਿੰਦਰ ਸਿੰਘ)-ਪੱਛਮੀ ਬੰਗਾਲ ਵਿਚ ਭਾਰਤੀ ਜਨਤਾ ਪਾਰਟੀ ਨੇ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਕੇ 15 ਸਾਲਾ ਬਾਅਦ ਮਮਤਾ ਬੈਨਰਜੀ ਨੂੰ ਸੱਤਾ 'ਚੋਂ ਬਾਹਰ ਕੀਤਾ ਹੈ ਜੋ ਕਿ ਭਾਜਪਾ ਦੀ ਇਤਿਹਾਸਕ ਜਿੱਤ ਹੈ | ਇਹ ਪ੍ਰਗਟਾਵਾ ਭਾਜਪਾ ਮੰਡਲ ਹਾਜੀਪੁਰ ਦੇ ਪ੍ਰਧਾਨ ਸ਼ਮੀ ਵਸ਼ਿਸ਼ਟ ਨੇ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ 'ਤੇ ਮੋਹਰ ਲਗਾਈ ਹੈ, ਜਿਸ ਕਰਕੇ ਪੂਰੇ ਦੇਸ਼ ਅੰਦਰ ਭਾਜਪਾ ਦਾ ਬੋਲ ਬਾਲਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਬਾਰੀ ਹੈ ਤੇ ਪੰਜਾਬ 'ਚ ਵੀ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ |