27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ 'ਚ ਗੋਲੀਆਂ ਚੱਲਣਾ ਤੇ ਧਮਾਕੇ ਹੋਣੇ ਚਿੰਤਾਜਨਕ-ਸੀਕਰੀ

ਅਜੀਤ ਡੈਸਕ 08-05-2026
ਸ਼ਾਮਚੁਰਾਸੀ 7 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਵਾਪਰ ਰਹੀਆਂ ਹਿੰਸਕ ਅਤੇ ਦਹਿਸ਼ਤ ਭਰੀਆਂ ਘਟਨਾਵਾਂ ਨੇ ਸੂਬੇ ਦੀ ਕਾਨੂੰਨ-ਵਿਵਸਥਾ ਉੱਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਾਮਚੁਰਾਸੀ ਤੋਂ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਸੂਬੇ ਦੇ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਕਰਨ 'ਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ | ਸੀਕਰੀ ਨੇ ਹਾਲ ਹੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਪਹਿਲਾਂ ਸ਼ੰਭੂ ਰੇਲਵੇ ਲਾਈਨ ਨੇੜੇ ਵਾਪਰੀ ਘਟਨਾ ਅਤੇ ਹੁਣ ਜਲੰਧਰ ਵਿਚ ਹੋਏ ਧਮਾਕੇ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਲੰਧਰ ਵਰਗੇ ਭੀੜ-ਭੜੱਕੇ ਵਾਲੇ ਸ਼ਹਿਰ ਵਿਚ ਧਮਾਕਾ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਸ਼ਰਾਰਤੀ ਅਨਸਰਾਂ ਦੇ ਮਨਾਂ ਵਿਚ ਪੁਲਿਸ ਅਤੇ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਰਿਹਾ | ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਨੂੰ ਸਿਆਸੀ ਲਾਹੇ ਲਈ ਵਰਤਿਆ ਜਾ ਰਿਹਾ ਹੈ, ਜਿਸ ਕਾਰਨ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ |
ਪਿਛਲੀ ਖ਼ਬਰ ਕੁੱਟਮਾਰ ਦੇ ਮਾਮਲੇ 'ਚ ਕਾਰਵਾਈ ਨਾ ਕਰਨ 'ਤੇ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੇ. ਐਮ. ਐਸ. ਕਾਲਜ ਵਿਖੇ ਮਾਤਾ ਸਰਸਵਤੀ ਦਾ 6ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।