27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

'ਆਪ' ਸਰਕਾਰ ਨੇ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਬਣਾ ਕੇ ਇਤਿਹਾਸਕ ਕੰਮ ਕੀਤਾ-ਇੰਜ. ਸੁੱਚਾ ਸਿੰਘ

ਅਜੀਤ ਡੈਸਕ 08-05-2026
ਹਾਜੀਪੁਰ, 7 ਮਈ (ਜੋਗਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਪਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਇਕ ਇਤਿਹਾਸਕ ਕੰਮ ਕੀਤਾ ਹੈ | ਹੁਣ ਜਿਹੜਾ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰੇਗਾ ਉਸ ਨੂੰ ਸਾਰੀ ਉਮਰ ਜੇਲ੍ਹ 'ਚ ਰਹਿਣਾ ਪੈ ਸਕਦਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਜੀ. ਸੁੱਚਾ ਸਿੰਘ ਹਾਜੀਪੁਰ ਨੇ ਪੱਤਰਕਾਰਾਂ ਨਾਲ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸਰਕਾਰ ਨੇ ਜਿੰਨੇ ਕੰਮ ਕੀਤੇ ਹਨ ਉਹ ਇਤਿਹਾਸਕ ਸਾਬਤ ਹੋਏ ਹਨ | ਜਿਸ ਕਾਰਨ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਕੇ ਪੰਜਾਬ 'ਚ ਸਰਕਾਰ ਬਣਾਏਗੀ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ 25 ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਗਰਾਂਟ ਦੇ ਸੈਕਸ਼ਨ ਪੱਤਰ ਵੰਡੇ ਅਗਲੀ ਖ਼ਬਰ ਕੁੱਟਮਾਰ ਦੇ ਮਾਮਲੇ 'ਚ ਕਾਰਵਾਈ ਨਾ ਕਰਨ 'ਤੇ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।