ਬੀਣੇਵਾਲ, 7 ਮਈ (ਬੈਜ ਚੌਧਰੀ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਇਸ ਵਾਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਖ਼ਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਲੋਕਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਸ ਸਮਾਗਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਸੂਬਾ ਸਲਾਹਕਾਰ ਸਤਪਾਲ ਧੰਜਲ (ਹਰਵਾਂ) ਨੇ ਦੱਸਿਆ | ਕਿ ਹਰ ਸਾਲ ਅਕਾਲ ਜਥੇਬੰਦੀ ਵਲੋਂ ਮਹਾਰਾਜ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ | ਇਸ ਵਾਰ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਵਿਚ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ | ਇਹ ਸਮਾਗਮ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਜਗਜੀਤ ਸਿੰਘ ਲੋਪੋਂ ਵਾਲਿਆਂ ਦੇ ਅਸਥਾਨ ਤੇ 9 ਮਈ ਨੂੰ ਸਵੇਰੇ ਦਸ ਵਜੇ ਸ਼ੁਰੂ ਹੋਵੇਗਾ | ਇਸ ਮੌਕੇ ਸੰਤ ਜਗਜੀਤ ਸਿੰਘ ਲੋਪੋਂ ਵਾਲੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਅਜੀਤ ਸਿੰਘ, ਗੁਰਦੀਪ ਸਿੰਘ,ਅਵਤਾਰ ਸਿੰਘ, ਕੁਲਦੀਪ ਸਿੰਘ, ਤੀਰਥ ਸਿੰਘ, ਅਵਤਾਰ ਸਿੰਘ, ਦਵਿੰਦਰ ਸਿੰਘ ਤੇ ਮੁਖ਼ਤਿਆਰ ਸਿੰਘ ਆਦਿ ਹਾਜ਼ਰ ਸਨ |