27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬਾੜੀ ਸਕੂਲ ਵਿਖੇ ਵਾਤਾਵਰਨ ਸੁਰੱਖਿਆ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 08-05-2026
ਰਾਮਗੜ੍ਹ ਸੀਕਰੀ, 7 ਮਈ (ਕਟੋਚ)-ਸਰਕਾਰੀ ਹਾਈ ਸਕੂਲ ਬਾੜੀ ਵਿਖੇ ਵਾਤਾਵਰਨ ਸੁਰੱਖਿਆ ਜਾਗਰੂਕਤਾ ਸੈਮੀਨਾਰ ਕਰਵਾਇਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਤੇ ਰਿਸੋਰਸ ਪਰਸਨ ਹਰਵਿੰਦਰ ਸਾਹੀ ਸੇਵਾ ਮੁਕਤ ਐਕਸੀਅਨ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਵਾਤਾਵਰਨ ਸੁਰੱਖਿਆ ਸੰਬੰਧੀ ਜਾਗਰੂਕ ਕਰਦਿਆਂ ਵੱਧ ਰਹੇ ਪ੍ਰਦੂਸ਼ਣ ਦੇ ਬੁਰੇ ਪ੍ਰਭਾਵਾਂ ਤੇ ਵਿਦਿਆਰਥੀਆਂ ਵਲੋਂ ਇਸ ਦਿਸ਼ਾਂ 'ਚ ਪਾਏ ਜਾਣ ਵਾਲੇ ਯੋਗਦਾਨ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ | ਇਸ ਤੋਂ ਪਹਿਲਾਂ ਸਕੂਲ ਪ੍ਰਮੁੱਖ ਰਾਜੀਵ ਕੌਲ ਨੇ ਮੁੱਖ ਮਹਿਮਾਨ ਦਾ ਸਕੂਲ ਪਹੁੰਚਣ 'ਤੇ ਜੀ ਆਇਆ ਆਖਿਆ ਅਤੇ ਸਕੂਲ ਪ੍ਰਬੰਧ ਸੰਬੰਧੀ ਜਾਣਕਾਰੀ ਦਿੱਤੀ | ਸਕੂਲ ਦੇ ਈਕੋ ਕਲੱਬ ਇੰਚਾਰਜ ਸੋਮੇਸ਼ ਸ਼ਰਮਾ ਨੇ ਵੀ ਸੰਬੋਧਿਤ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਦੇ ਮਹੱਤਵ 'ਤੇ ਚਾਨਣਾ ਪਾਇਆ | ਇਸ ਮੌਕੇ ਮੁੱਖ ਮਹਿਮਾਨ ਵਲੋਂ ਵਿਦਿਆਰਥੀਆਂ ਨੂੰ ਵਿਦਿਅਕ ਸਮੱਗਰੀ ਵੀ ਭੇਟ ਕੀਤੀ | ਇਸ ਮੌਕੇ ਮੈਡਮ ਅਨੀਤਾ, ਸੁਮਨ, ਰਜਿੰਦਰ, ਜਤਿੰਦਰ ਅਤੇ ਆਸ਼ੀਸ਼ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਕੋ. ਐਜੂ. ਸੀਨੀਅਰ ਸੈਕੰਡਰੀ ਸਕੂਲ ਬੱਡੋਂ 'ਚ ਫੁੱਟਬਾਲ ਨੂੰ ਪ੍ਰਫੁੱਲਿਤ ਕਰਨ ਲਈ ਸੈਮੀਨਾਰ ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।