26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੇ ਗੁਰਧਾਮਾਂ ਦੇ ਦਰਸ਼ਨ ਕੀਤੇ

ਅਜੀਤ ਡੈਸਕ 08-05-2026
ਬੁੱਲ੍ਹੋਵਾਲ, 7 ਮਈ (ਲੁਗਾਣਾ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾਂ ਤਹਿਤ ਵਿਧਾਨ ਸਭਾ ਹਲਕਾ ਸ਼ਾਮਚੁੂਰਾਸੀ ਤੋਂ ਡਾ.ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਲੋਂ ਪਿੰਡ ਸਰਿਹਾਲਾ ਮੂੰਡੀਆਂ ਦੇ ਸੀਨੀਅਰ ਨਾਗਰਿਕਾਂ ਲਈ ਵੱਖ ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸ ਭੇਜੀ ਗਈ | ਇਸ ਬੱਸ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾਂ ਤਹਿਤ ਸਰਪੰਚ ਸੁਖਵਿੰਦਰ ਸਿੰਘ ਸਰਹਾਲਾ ਮੁੰਡਿਆਂ ਦੀ ਅਗਵਾਈ 'ਚ 45 ਸੀਨੀਅਰ ਨਾਗਰਿਕਾਂ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਜਲਿਆਂ ਵਾਲਾ ਬਾਗ, ਸ਼੍ਰੀ ਰਾਮ ਤੀਰਥ ਮੰਦਰ ਸ਼੍ਰੀ ਦੁਰਗਿਆਣਾ ਮੰਦਰ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਵੀ ਮਾਣਿਆ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੇ 350ਵਾਂ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਈ ਯਾਤਰਾ ਲਈ ਪੰਜਾਬ ਸਰਕਾਰ ਤੇ ਡਾ.ਰਵਜੋਤ ਸਿੰਘ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ | ਯਾਤਰਾ 'ਚ ਬਲਵਿੰਦਰ ਸਿੰਘ, ਮਲਕੀਤ ਸਿੰਘ, ਪਰਮਜੀਤ ਸਿੰਘ, ਜਸਵਿੰਦਰ ਕੌਰ, ਪਿ੍ਥੀ ਸਿੰਘ ਰਣਜੀਤ ਕੌਰ, ਮਮਤਾ ਰਾਣੀ, ਰਿੰਪਲ ਕੌਰ, ਰਾਜ ਕਿਰਪਾਲ ਸਿੰਘ ਸਮੇਤ ਪਿੰਡ ਦੇ ਹੋਰ ਵਾਸੀਆਂ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਜੱਲਿਆਂਵਾਲਾ ਬਾਗ, ਸ਼੍ਰੀ ਰਾਮ ਤੀਰਥ ਮੰਦਰ, ਸ਼੍ਰੀ ਦੁਰਗਿਆਣਾ ਮੰਦਰ ਦੇ ਦਰਸ਼ਨ ਕੀਤੇ ਅਤੇ ਭਾਰਤ ਪਾਕਿਸਤਾਨ ਦੀ ਹੱਦ ਵਾਹਗਾ ਬਾਰਡਰ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਵੀ ਮਾਣਿਆ |
ਪਿਛਲੀ ਖ਼ਬਰ ਮਾਰਸ਼ ਦੇ ਸੈਂਕੜੇ ਸਦਕਾ ਲਖਨਊ ਨੇ ਬੈਂਗਲੁਰੂ ਨੂੰ 9 ਦੌੜਾਂ ਨਾਲ ਹਰਾਇਆ <br/> ਅਗਲੀ ਖ਼ਬਰ ਨਾਇਸ ਕੰਪਿਊਟਰ ਵਲੋਂ ਸਾਈਬਰ ਸੁਰੱਖਿਆ ਵਿਸ਼ੇ 'ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।