01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ, ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਸਹਿਣ ਨਹੀਂ-ਮੰਝਪੁਰ

ਅਜੀਤ ਡੈਸਕ 22-05-2026
ਨੌਸ਼ਹਿਰਾ ਪੱਤਣ, 21 ਮਈ (ਗੁਰਜੀਤ ਸਿੰਘ ਭੰਮਰਾ)-ਪੰਜਾਬ ਦੀ 'ਆਪ' ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੇ ਬਣਦੇ ਡੀ. ਏ. ਨੂੰ ਰੋਕਣ ਲਈ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਸਟੇਅ ਦੇਣ ਤੋਂ ਇਨਕਾਰ ਕਰਨਾ ਮੁਲਾਜ਼ਮ ਵਰਗ ਦੇ ਹੱਕਾਂ ਤੇ ਸੱਚਾਈ ਦੀ ਵੱਡੀ ਜਿੱਤ ਹੈ | ਇਹ ਪ੍ਰਗਟਾਵਾ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਜਥੇਦਾਰ ਈਸਰ ਸਿੰਘ ਮੰਝਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਮੁਲਾਜ਼ਮਾਂ ਦਾ ਡੀ. ਏ. ਰੋਕ ਕੇ ਉਨ੍ਹਾਂ ਦੇ ਮੁੱਢਲੇ ਅਧਿਕਾਰਾਂ ਤੇ ਡਾਕਾ ਮਾਰਨ ਦੀ ਘਿਣਾਉਣੀ ਕਾਰਵਾਈ ਕੀਤੀ ਹੈ ਜੋ ਕਿ ਮੁਲਾਜ਼ਮ ਵਰਗ ਨਾਲ ਵੱਡੀ ਬੇਇਨਸਾਫ਼ੀ ਹੈ | ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ | ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਰਵੱਈਏ ਤੋਂ ਸਮੁੱਚਾ ਮੁਲਾਜ਼ਮ ਵਰਗ ਖ਼ਫ਼ਾ ਹੈ |
ਪਿਛਲੀ ਖ਼ਬਰ ਖ਼ਾਲਸਾ ਕਾਲਜ 'ਚ ਵਧੀਆ ਨਤੀਜੇ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਅਗਲੀ ਖ਼ਬਰ ਅੱਗ ਨਾਲ 3 ਗੁੱਜਰ ਪਰਿਵਾਰਾਂ ਦੇ ਕੁੱਲ ਸੜੇ, ਲੱਖਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।