01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਖ਼ਾਲਸਾ ਕਾਲਜ 'ਚ ਵਧੀਆ ਨਤੀਜੇ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਅਜੀਤ ਡੈਸਕ 22-05-2026
ਮਾਹਿਲਪੁਰ, 21 ਮਈ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਐਮ. ਏ. ਰਾਜਨੀਤੀ ਸ਼ਾਸਤਰ ਦੇ ਸਮੈਸਟਰ ਪਹਿਲਾਂ ਤੇ ਤੀਜਾ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਵਿਦਿਆਰਥਣਾਂ ਦਾ ਕਾਲਜ ਦੇ ਪਿ੍ੰਸੀਪਲ ਡਾ ਪਰਵਿੰਦਰ ਸਿੰਘ ਤੇ ਸਟਾਫ਼ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਤਾਰਾ ਦੇਵੀ ਨੇ ਦੱਸਿਆ ਕਿ ਐਮ. ਏ. ਰਾਜਨੀਤੀ ਸ਼ਾਸਤਰ ਦੇ ਸਮੈਸਟਰ ਪਹਿਲਾਂ ਵਿਚ ਗੁਰਵਿੰਦਰ ਕੌਰ ਨੇ 81 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕੀਰਤੀ ਜਸਵਾਲ ਨੇ 77 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਤਾਨੀਆ ਗਰਚਾ ਨੇ 76 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸਮੈਸਟਰ ਤੀਜਾ ਦੇ ਨਤੀਜੇ 'ਚ ਵਿਦਿਆਰਥਣ ਅਨੀਸ਼ਾ ਨੇ 79 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰਾਜਵਿੰਦਰ ਕੌਰ 78.5 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਪਰਮਜੀਤ ਕੌਰ ਨੇ 73 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਵਿਦਿਆਰਥਣਾਂ ਨੂੰ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ | ਸਨਮਾਨ ਸਮਾਰੋਹ ਦੌਰਾਨ ਪਿ੍ੰਸੀਪਲ ਡਾ. ਪਰਵਿੰਦਰ ਸਿੰਘ, ਡਾ. ਤਾਰਾ ਦੇਵੀ, ਡਾ. ਵਰਿੰਦਰ ਆਜ਼ਾਦ ਸਮੇਤ ਹਾਜ਼ਰ ਸਟਾਫ਼ ਮੈਂਬਰਾਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਦੀ ਸਾਲਾਨਾ 76ਵੀਂ ਬਰਸੀ ਮੌਕੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਗਲੀ ਖ਼ਬਰ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ, ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਸਹਿਣ ਨਹੀਂ-ਮੰਝਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।