31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮੁਹੱਲਾ ਕੀਰਤੀ ਨਗਰ ਦੇ ਵਾਸੀਆਂ ਵਲੋਂ ਨਗਰ ਨਿਗਮ ਚੋਣਾਂ ਦੇ ਬਾਈਕਾਟ ਦਾ ਐਲਾਨ

ਨਗਰ ਨਿਗਮ ਚੋਣਾਂ ਦਾ ਬਾਈਕਾਟ ਕਰਨ ਮੌਕੇ ਖੜ੍ਹੇ ਮੁਹੱਲਾ ਕੀਰਤੀ ਨਗਰ ਦੇ ਵਾਸੀ | (ਹੇਠਾਂ) ਮੁਹੱਲੇ 'ਚ ਫੈਲੀ ਗੰਦੀ ਤੇ ਟੁੱਟੀ ਸੜਕ ਦਾ ਦਿ੍ਸ਼ | ਤਸਵੀਰਾਂ : ਹਮਸ਼ਾਇਨ ਸਟੂਡੀਓ <br/> 22-05-2026
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)-ਸਥਾਨਕ ਵਾਰਡ ਨੰ: 20 ਅਧੀਨ ਆਉਂਦੇ ਮੁਹੱਲਾ ਕੀਰਤੀ ਨਗਰ 'ਚ ਫੈਲੀ ਗੰਦਗੀ ਕਾਰਨ ਨਰਕ ਭਰੀ ਜ਼ਿੰਦਗੀ ਜੀਅ ਰਹੇ ਮੁਹੱਲਾ ਵਾਸੀਆ ਨੇ ਨਗਰ ਨਿਗਮ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ | ਇਸ ਸੰਬੰਧੀ ਮੁਹੱਲਾ ਵਾਸੀਆਂ ਸੁਖਰਾਜ ਸਿੰਘ ਬਾਜਵਾ, ਪਰਮਿੰਦਰ ਸਿੰਘ, ਭਜਨ ਸਿੰਘ, ਗੁਲਸ਼ਨ ਕੁਮਾਰ, ਬਲਵਿੰਦਰ ਕੁਮਾਰ, ਮੁਕੇਸ਼ ਕੁਮਾਰ, ਮਹਾਂਵੀਰ ਸ਼ਰਮਾ, ਅਜੀਤ ਸਿੰਘ, ਸੁਨੀਲ ਕੁਮਾਰ, ਮਨਜੀਤ ਕੁਮਾਰ, ਸੰਦੀਪ ਕੌਰ, ਰਾਜਵਿੰਦਰ ਕੌਰ, ਅੰਜੂ ਸ਼ਰਮਾ, ਨੀਨਾ, ਬਲਵੀਰ ਕੌਰ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ 'ਚ ਫੈਲੀ ਬੇਤਹਾਸ਼ਾ ਗੰਦਗੀ ਤੇ ਸੀਵਰੇਜ ਦੇ ਗੰਦੇ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਗਿਆ ਹੈ | ਉਨ੍ਹਾਂ ਕਿਹਾ ਕਿ ਮੁਹੱਲੇ ਦੀਆਂ ਸਮੱਸਿਆਵਾਂ ਵੱਲ ਨਗਰ ਨਿਗਮ ਪ੍ਰਸ਼ਾਸਨ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਮੁਹੱਲਾ ਵਾਸੀਆਂ 'ਚ ਨਿਗਮ ਚੋਣਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁਹੱਲੇ 'ਚ ਫੈਲੀ ਗੰਦਗੀ ਤੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਗਿਆ ਹੈ ਅਤੇ ਲੋਕ ਨਰਕ ਭਰਿਆ ਜੀਵਨ ਜਿਊਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਨੇ ਚੋਣਾਂ ਤੋਂ ਪਹਿਲਾਂ ਮੁਹੱਲੇ ਦਾ ਦੌਰਾ ਵੀ ਕੀਤਾ ਸੀ, ਪਰ ਫਿਰ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਹੱਲਾ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਨਿਗਮ ਚੋਣਾਂ ਦੇ ਬਾਈਕਾਟ ਸਮੇਤ ਹੋਰ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਨਗਰ ਨਿਗਮ ਪ੍ਰਸ਼ਾਸਨ ਤੇ ਹਲਕਾ ਵਿਧਾਇਕ ਦੀ ਹੋਵੇਗੀ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦਸੂਹਾ ਨਗਰ ਕੌਂਸਲ ਚੋਣਾਂ 'ਚ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ-ਸਰਪੰਚ ਰਮਨਦੀਪ ਅਗਲੀ ਖ਼ਬਰ ਨਗਰ ਕੌਂਸਲ ਗੜ੍ਹਸ਼ੰਕਰ ਦੇ 13 ਵਾਰਡਾਂ 'ਚ ਚੋਣ ਮੈਦਾਨ ਭਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।