27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਭਾਜਪਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ-ਰਾਣਾ

ਅਜੀਤ ਡੈਸਕ 25-05-2026
ਬੀਣੇਵਾਲ, 24 ਮਈ (ਬੈਜ ਚੌਧਰੀ)-ਪੰਜਾਬ 'ਚ 26 ਮਈ ਨੂੰ ਹੋਣ ਜਾ ਰਹੀਆਂ ਸਥਾਨਕ ਸਰਕਾਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਇਤਿਹਾਸ ਰਚਣ ਜਾ ਰਹੀ ਹੈ | ਭਾਜਪਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਰਾਜ ਕੁਮਾਰ ਰਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ | ਅੱਜ ਸੂਬੇ 'ਚ ਲਾ ਐਂਡ ਆਰਡਰ ਦਾ ਬੁਰਾ ਹਾਲ ਹੈ | ਨਸਾਂ ਪੂਰੇ ਜ਼ੋਰਾਂ 'ਤੇ ਹੈ | ਨੌਜਵਾਨ ਗੋਲੀਆਂ ਤੇ ਨਸ਼ੇ ਨਾਲ ਮਰ ਰਹੇ ਹਨ ਪਰ ਸਰਕਾਰ ਕੰੁਭਕਰਨੀ ਨੀਂਦ ਸੁੱਤੀ ਪਈ ਹੈ | ਰਾਣਾ ਨੇ ਕਿਹਾ ਕਿ ਅੱਜ ਪੂਰੇ ਦੇਸ਼ 'ਚ ਮੋਦੀ ਦੀ ਲਹਿਰ ਚੱਲ ਰਹੀ ਹੈ | ਪੰਜਾਬ ਦੇ ਲੋਕ ਬੇਸਬਰੀ ਨਾਲ ਜਨਵਰੀ 2027 ਦਾ ਇੰਤਜ਼ਾਰ ਕਰ ਰਹੇ ਹਨ | ਰਾਣਾ ਨੇ ਅੱਗੇ ਕਿਹਾ ਕਿ ਮੌਜੂਦਾ 'ਆਪ' ਪਾਰਟੀ ਵਿਧਾਨ ਸਭਾ 'ਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇਗੀ |
ਪਿਛਲੀ ਖ਼ਬਰ ਪੁਰਾਣੇ ਸਕੇਲ, ਪੈਨਸ਼ਨ ਤੇ ਭੱਤੇ ਬਹਾਲੀ ਮੋਰਚੇ ਵਲੋਂ 31 ਮਈ ਨੂੰ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਮਾਰਚ ਲਈ ਲਾਮਬੰ... ਅਗਲੀ ਖ਼ਬਰ ਕੌਮ ਦੇ ਸ਼ਹੀਦਾਂ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਮਾਗਮ 31 ਤੋਂ-ਬਾਬਾ ਗੁਰਮੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।